ਲਾਂਬੜਾ, 27 ਫਰਵਰੀ (ਪਰਮੀਤ ਗੁਪਤਾ)- ਕਸਬਾ ਲਾਂਬੜਾ ਦੇ ਨਜ਼ਦੀਕੀ ਪਿੰਡ ਲੱਲੀਆਂ ਕਲਾਂ ਐਗਰੀਕਲਚਰ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਕੰਗ ਨੰਬਰਦਾਰ ਜਿਨ੍ਹਾਂ ਦਾ ਕਿ ਬੀਤੇ 16 ਫਰਵਰੀ 2026 ਨੂੰ ਚੰਡੀਗੜ੍ਹ ਦੇ ਨਿੱਜੀ ਹਸਪਤਾਲ 'ਚ ਅਚਨਚੇਤ ਦੇਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਨਮਿਤ ਅਖੰਡ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਸਮਾਗਮ ਅੱਜ ਉਨ੍ਹਾਂ ਦੇ ਜੱਦੀ ਪਿੰਡ ਲੱਲੀਆਂ ਕਲਾਂ ਵਿਖੇ ਕਰਵਾਇਆ ਗਿਆ | ਸਮਾਗਮ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਦੇ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ | ਉਪਰੰਤ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਦਰਬਾਰ ਸਾਹਿਬ ਦੇ ਹਜ਼ੂਰੀ ਅਰਦਾਸੀਏ ਭਾਈ ਸਾਹਿਬ ਭਾਈ ਗੁਰਬਖਸ਼ ਸਿੰਘ ਵਲੋਂ ਨੰਬਰਦਾਰ ਭੁਪਿੰਦਰ ਸਿੰਘ ਦੀ ਜੀਵਨੀ 'ਤੇ ਚਾਨਣਾ ਪਾਇਆ ਗਿਆ | ਸ਼ਰਧਾਂਜਲੀ ਸਮਾਗਮ ਸੰਬੋਧਨ ਕਰਦਿਆਂ ਵਿਧਾਨ ਸਭਾ ਹਲਕਾ ਨਕੋਦਰ ਤੋਂ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਭਾਵੁਕ ਹੁੰਦਿਆਂ ਕਿਹਾ ਕਿ ਮਰਹੂਮ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਸੰਘਰਸ਼ ਸਮੇਂ ਦੇ ਸਾਥੀ ਨੰਬਰਦਾਰ ਭੁਪਿੰਦਰ ਸਿੰਘ ਕੰਗ ਨੇ ਆਪਣਾ ਸਾਰਾ ਜੀਵਨ ਪੰਥ ਤੇ ਅਕਾਲੀ ਦਲ ਲੇਖੇ ਲਗਾਇਆ | ਪੰਥ ਅਤੇ ਅਕਾਲੀ ਦਲ ਵੱਲੋਂ ਸਮੇਂ-ਸਮੇਂ 'ਤੇ ਲਗਾਏ ਗਏ ਮੋਰਚਿਆਂ ਵਿੱਚ ਨੰਬਰਦਾਰ ਭੁਪਿੰਦਰ ਸਿੰਘ ਕੰਗ ਹੁਰਾਂ ਵਲੋਂ ਜਥੇਦਾਰ ਕੁਲਦੀਪ ਸਿੰਘ ਵਡਾਲਾ ਹੋਰਾਂ ਨਾਲ ਸਰਗਰਮ ਭੂਮਿਕਾ ਨਿਭਾਉਂਦਿਆਂ ਹੋਇਆ ਗਿ੍ਫਤਾਰੀਆਂ ਦੇ ਕੇ ਮਹੀਨਿਆਂ ਬੱਧੀ ਜੇਲ੍ਹਾਂ ਵੀ ਕੱਟੀਆਂ ਗਈਆਂ | ਸ਼ਰਧਾਂਜਲੀ ਸਮਾਗਮ ਦੌਰਾਨ ਜਥੇਦਾਰ ਊਧਮ ਸਿੰਘ, ਭਾਜਪਾ ਆਗੂ ਅਰੁਣ ਸ਼ਰਮਾ, ਪਰਮਜੀਤ ਸਿੰਘ ਰਾਏਪੁਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਵਤਾਰ ਸਿੰਘ ਕਲੇਰ ਸਾਬਕਾ ਕਮਿਸ਼ਨਰ, ਅਕਾਲੀ ਆਗੂ ਰਜਿੰਦਰ ਸਿੰਘ ਨਾਗਰਾ, ਮਿਹਰ ਸਿੰਘ ਕੰਗ, ਤਰਲੋਚਨ ਸਿੰਘ ਕੰਗ ਵਲੋਂ ਸੰਬੋਧਨ ਕਰਦੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋ ਸ਼ਰਧਾਂਜਲੀਆਂ ਦਿੱਤੀਆਂ ਗਈਆਂ | ਇਸ ਮੌਕੇ ਸੁਖਵਿੰਦਰ ਸਿੰਘ ਸਾਬਕਾ ਸਰਪੰਚ, ਦਿਲਬਾਗ ਸਿੰਘ ਬਾਜੜਾ, ਗੁਰਦੇਵ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਗੁਰਵਿੰਦਰ ਸਿੰਘ ਕੰਗ ਆਪ ਆਗੂ, ਜਥੇਦਾਰ ਗੁਰਦੇਵ ਸਿੰਘ ਨਿੱਝਰ, ਗਿਆਨ ਚੰਦ ਭੱਟੀ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |