23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਪੀ.ਆਈ.ਐੱਸ. ਵਲੋਂ ਕੌਮਾਂਤਰੀ ਪੱਧਰ ਦਾ ਹਾਈਟੈੱਕ ਜਿੰਮ ਸਪੋਰਟਸ ਕਾਲਜ 'ਚ ਜਲਦੀ ਲੱਗੇਗਾ-ਬਾਜਵਾ <br/>

ਅਜੀਤ ਡੈਸਕ 28-02-2026
ਜਲੰਧਰ, 27 ਫਰਵਰੀ (ਡਾ.ਜਤਿੰਦਰ ਸਾਬੀ) - ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਵੱਲੋਂ ਖੇਡ ਵਿੰਗਾਂ ਦੇ ਖਿਡਾਰੀਆਂ ਲਈ ਕੌਮਾਂਤਰੀ ਪੱਧਰ ਦਾ ਹਾਈਟੈੱਕ ਜਿੰਮ ਜਲੰਧਰ ਨੂੰ ਅਲਾਟ ਕੀਤਾ ਗਿਆ ਹੈ | ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਜਲੰਧਰ ਗੁਰਪ੍ਰੀਤ ਸਿੰਘ ਬਾਜਵਾ ਵੱਲੋਂ ਦਿੰਦੇ ਹੋਏ ਦੱਸਿਆ ਗਿਆ ਕਿ ਇਹ ਜਿੰਮ ਜਲੰਧਰ ਦੇ ਸਪੋਰਟਸ ਕਾਲਜ ਵਿਖੇ ਪੁੱਜ ਗਿਆ ਹੈ | ਇਸ ਨੂੰ ਜਲਦੀ ਹੀ ਲਗਾ ਦਿੱਤਾ ਜਾਵੇਗਾ | ਉਨ੍ਹਾਂ ਨੇ ਦੱਸਿਆ ਕਿ ਇਸ ਜਿੰਮ ਵਿਚ ਕੌਮਾਂਤਰੀ ਪੱਧਰ ਦੀਆਂ ਸਹੂਲਤਾਂ ਖਿਡਾਰੀਆਂ ਨੂੰ ਮਿਲਣਗੀਆਂ ਤੇ ਉਹ ਆਪਣੀ ਖੇਡ ਵਿਚ ਇਸ 'ਚ ਕਸਰਤ ਕਰ ਕੇ ਹੋਰ ਨਿਖਾਰ ਲੈ ਕੇ ਆਉਣਗੇ | ਉਨ੍ਹਾਂ ਨੇ ਦੱਸਿਆ ਕਿ ਖਿਡਾਰੀਆਂ ਦੀ ਕਾਫੀ ਸਮੇਂ ਤੋਂ ਮੰਗ ਸੀ ਕਿ ਖੇਡ ਵਿੰਗਾਂ ਦੇ ਖਿਡਾਰੀਆਂ ਨੂੰ ਆਪਣੀ ਪੈ੍ਰਕਟਿਸ ਕਰਨ 'ਚ ਇਸ ਦੀ ਘਾਟ ਕਰ ਕੇ ਦਿੱਕਤ ਆਉਂਦੀ ਸੀ | ਕੋਚਾਂ ਨੇ ਵੀ ਸਮੇਂ ਸਮੇਂ 'ਤੇ ਮੰਗ ਰੱਖੀ ਸੀ ਤੇ ਆਖਰ ਹੁਣ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਉੱਚ ਅਧਿਕਾਰੀਆਂ ਨੇ ਖਿਡਾਰੀਆਂ ਦੀ ਮੰਗ ਮੰਨ ਲਈ | ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਜਲੰਧਰ ਗੁਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਵਿਭਾਗ ਵੱਲੋਂ ਖੇਡ ਵਿੰਗਾਂ ਦੇ ਚੋਣ ਟਰਾਇਲ ਜੋ 28 ਫਰਵਰੀ ਤੋਂ ਸ਼ੁਰੂ ਹੋ ਰਹੇ ਹਨ ਤੇ ਇਨ੍ਹਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਸਾਰੇ ਕੋਚਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ ਤਾਂ ਜੋ ਖੇਡ ਵਿੰਗਾਂ ਦੇ ਚੋਣ ਟਰਾਇਲਾਂ 'ਚ ਹਿੱਸਾ ਲੈਣ ਆਉਣ ਵਾਲੇ ਖਿਡਾਰੀਆਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਾ ਆਵੇ |

ਪਿਛਲੀ ਖ਼ਬਰ ਅੰਮਿ੍ਤਸਰ-ਜਾਮਨਗਰ ਸੜਕ ਨੂੰ ਪਿੱਲਰਾਂ 'ਤੇ ਬਣਵਾਉਣ ਦੀ ਕਿਸਾਨਾਂ ਦੀ ਮੰਗ ਜਾਇਜ਼-ਰਾਣਾ ਹਰਦੀਪ ਸਿੰਘ <br/> ਅਗਲੀ ਖ਼ਬਰ ਅਰਵਿੰਦ ਕੇਜਰੀਵਾਲ ਤੇ ਸਿਸੋਦੀਆ ਦੇ ਬਰੀ ਹੋਣ ਦੀ ਖੁਸ਼ੀ 'ਚ 'ਆਪ' ਵਰਕਰਾਂ ਨੇ ਜਸ਼ਨ ਮਨਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।