23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਲੋਹੀਆਂ 'ਚ ਦੋ ਦਿਨਾਂ ਗੁਰੂ ਕੇ ਲੰਗਰ ਅੱਜ ਤੋਂ <br/>

ਅਜੀਤ ਡੈਸਕ 28-02-2026
ਲੋਹੀਆਂ ਖਾਸ, 27 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) -ਗੁਰਦੁਆਰਾ ਕਲਗੀਧਰ ਸਿੰਘ ਸਭਾ ਗੁਰੂ ਨਾਨਕ ਕਲੋਨੀ ਲੋਹੀਆਂ ਖਾਸ ਵੱਲੋਂ ਹੋਲਾ ਮੁਹੱਲਾ ਅਨੰਦਪੁਰ ਸਾਹਿਬ ਨੂੰ ਜਾ ਰਹੀਆਂ ਸੰਗਤਾਂ ਲਈ ਹਰ ਸਾਲ ਦੀ ਤਰ੍ਹਾਂ ਦੋ ਦਿਨਾਂ ਗੁਰੂ ਕੇ ਲੰਗਰਾਂ ਦੀ ਸੇਵਾ 28 ਫਰਵਰੀ ਅਤੇ 1 ਮਾਰਚ ਨੂੰ ਨਿਭਾਈ ਜਾਵੇਗੀ | ਗੁ: ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੰਧਾ, ਅਮਰਦੀਪ ਸਿੰਘ ਖਜ਼ਾਨਚੀ, ਬਿੱਕਰ ਸਿੰਘ ਸ਼ਤਾਬਗੜ੍ਹ ਖਜ਼ਾਨਚੀ, ­ਆੜਤੀ ਬਲਵੰਤ ਸਿੰਘ ਥਿੰਦ, ਬਲਵਿੰਦਰ ਸਿੰਘ ਵਿਰਦੀ ਅਤੇ ਬਲਵੀਰ ਸਿੰਘ ਫੁੱਲ, ਸੁਖਦੇਵ ਸਿੰਘ ਦਾਰੇਵਾਲ ਨੇ ਦੱਸਿਆ ਕਿ 28 ਫਰਵਰੀ ਨੂੰ ਸਵੇਰੇ ਗੁਰੂ ਘਰ 'ਚ ਸੁਖਮਨੀ ਸਾਹਿਬ ਦੇ ਪਾਠ ਹੋਣਗੇ | ਉਪਰੰਤ ਗੁਰੂ ਕੇ ਲੰਗਰਾਂ ਦੀ ਸੇਵਾ ਸਵੇਰੇ 9 ਵਜੇ ਆਰੰਭ ਹੋਵੇਗੀ ਜੋ 28 ਫਰਵਰੀ ਤੇ 1 ਮਾਰਚ ਨੂੰ ਦੋਵੇਂ ਦਿਨ ਲਗਾਤਾਰ ਚੱਲੇਗੀ | ਇਸ ਮੌਕੇ ਗੁਰੂ ਘਰ 'ਚ ਸੇਵਾ ਕਰਨ ਵਾਲੇ ਬਲਵੀਰ ਸਿੰਘ ਫੁੱਲ ਵਾਲਿਆਂ ਦਾ ਸਿਰੋਪਾਓ ਨਾਲ ਸਨਮਾਨ ਵੀ ਕੀਤਾ ਗਿਆ |

ਪਿਛਲੀ ਖ਼ਬਰ ਥਾਣੇ ਤੋਂ ਕੁਝ ਹੀ ਦੂਰੀ 'ਤੇ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ <br/> ਅਗਲੀ ਖ਼ਬਰ ਰਾਹੁਲ ਗਾਂਧੀ ਦੀ ਬਰਨਾਲਾ ਵਿਖੇ ਅੱਜ ਹੋਣ ਵਾਲੀ ਮਨਰੇਗਾ ਬਚਾਓ ਸੰਗਰਾਮ ਰੈਲੀ ਇਤਿਹਾਸਕ ਹੋਵੇਗੀ- ਲਾਡੀ ਸ਼ੋਰੋਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।