23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ <br/>

ਅਜੀਤ ਡੈਸਕ 28-02-2026
ਕਰਤਾਰਪੁਰ, 27 ਫਰਵਰੀ (ਜਨਕ ਰਾਜ ਗਿੱਲ) - ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਅੱਜ ਹਲਕਾ ਕਰਤਾਰਪੁਰ ਦੇ ਵੱਖ-ਵੱਖ ਪਿੰਡਾਂ ਚੀਮਾ, ਅੰਬੀਆ ਤੋਹਫਾ, ਹਸਨ ਮੁੰਡਾ ਤੇ ਕਰਤਾਰਪੁਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ ਕਰਦੇ ਹੋਏ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਸਕੀਮਾਂ ਦਾ ਨਿਰੀਖਣ ਕੀਤਾ ਤੇ ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਸਰਕਾਰੀ ਪਿੰਡਾਂ ਦੇ ਆਂਗਣਵਾੜੀ ਸੈਂਟਰ ਤੇ ਸਕੂਲਾਂ 'ਚ ਮਿਡ-ਡੇ ਮੀਲ ਸਕੀਮ ਤਹਿਤ ਵਿਦਿਆਰਥੀਆਂ ਨੂੰ ਪਰੋਸੇ ਜਾ ਰਹੇ ਖਾਣੇ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਵਲੋਂ ਖਾਣੇ ਦੀ ਗੁਣਵੱਤਾ ਹਰ ਹਾਲ 'ਚ ਯਕੀਨੀ ਬਣਾਈ ਰੱਖੇ ਜਾਣ ਦੀਆਂ ਹਿਦਾਇਤਾਂ ਵੀ ਜਾਰੀ ਕੀਤੀਆਂ ਗਈਆਂ | ਉਨ੍ਹਾਂ ਵਲੋਂ ਪਿੰਡ ਹਸਨ ਮੁੰਡਾ ਪਿੰਡ ਦੇ ਰਾਸ਼ਨ ਡੀਪੂ ਦਾ ਵੀ ਦੌਰਾ ਕੀਤਾ ਗਿਆ ਤੇ ਇਸ ਡੀਪੂ ਤੋਂ ਸਿਵਲ ਤੇ ਖੁਰਾਕ ਵਿਭਾਗ ਵਲੋਂ ਸਰਕਾਰੀ ਅਨਾਜ਼ ਦੀ ਵੰਡ ਨੂੰ ਲੈ ਕੇ ਆ ਰਹੀਆਂ ਦਿੱਕਤਾਂ ਸੰਬੰਧੀ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਕਮਿਸ਼ਨ ਦੇ ਹੈਲਪਲਾਈਨ ਨੰਬਰ 98767-64545 ਬਾਰੇ ਵੀ ਜਾਣਕਾਰੀ ਸਾਂਝੀ ਕੀਤੀ |

ਪਿਛਲੀ ਖ਼ਬਰ ਭਗਤ ਸਰਵਣ ਰਾਮ ਦੀ 6ਵੀਂ ਬਰਸੀ ਮਨਾਈ <br/> ਅਗਲੀ ਖ਼ਬਰ ਲੁਟੇਰਿਆਂ ਨੇ ਵਿਦੇਸ਼ ਤੋਂ ਆਈ ਲੜਕੀ ਦਾ ਪਰਸ ਖੋੋਹਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।