ਮਲਸੀਆਂ, 27 ਫਰਵਰੀ (ਸੁਖਦੀਪ ਸਿੰਘ, ਦਲਜੀਤ ਸਿੰਘ ਸਚਦੇਵਾ)- ਪੰਜਾਬ 'ਚ ਭਾਜਪਾ 117 ਸੀਟਾਂ 'ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ ਜਿਸ ਦਾ ਆਗਾਜ਼ ਮੋਗਾ ਦੀ ਬਦਲਾਅ ਰੈਲੀ ਤੋਂ ਸ਼ੁਰੂ ਕੀਤਾ ਜਾਵੇਗਾ | ਉਕਤ ਵਿਚਾਰ ਭਾਰਤੀ ਜਨਤਾ ਪਾਰਟੀ ਦੇ ਮੋਗਾ ਰੈਲੀ ਲਈ ਹਲਕਾ ਸ਼ਾਹਕੋਟ ਦੇ ਇੰਚਾਰਜ ਉਮੇਸ਼ ਸ਼ਾਰਦਾ ਨੇ ਮਲਸੀਆਂ ਵਿਖੇ ਰੈਲੀ ਦੀਆਂ ਤਿਆਰੀਆਂ ਸੰਬੰਧੀ ਪਾਰਟੀਆਂ ਆਗੂਆਂ ਨਾਲ ਮੀਟਿੰਗ ਕਰਨ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਰੈਲੀ 'ਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਪੰਜਾਬ ਆ ਰਹੇ ਹਨ, ਜਿਸਦੇ ਸੰਬੰਧ 'ਚ ਅੱਜ ਦੀ ਵਿਸ਼ੇਸ਼ ਮੀਟਿੰਗ 'ਚ ਆਗੂਆਂ ਤੇ ਵਰਕਰਾਂ ਨਾਲ ਗੱਲਬਾਤ ਕਰਕੇ ਨਰਾਜ਼ਗੀਆਂ ਦੂਰ ਕਰਨ ਦੇ ਨਾਲ-ਨਾਲ ਮੋਗਾ ਰੈਲੀ 'ਚ ਸ਼ਾਹਕੋਟ ਤੋਂ ਵੱਡਾ ਕਾਫ਼ਲਾ ਲੈ ਕੇ ਜਾਣ ਲਈ ਸਰਗਰਮੀ ਤੇਜ਼ ਕਰਨ ਦਾ ਸੱਦਾ ਦਿੱਤਾ ਗਿਆ | ਉਨ੍ਹਾਂ ਪੰਜਾਬ ਦੇ ਹਾਲਾਤ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਹਰ ਰੋਜ਼ ਲੁੱਟਾਂ-ਖੋਹਾਂ ਤੇ ਸ਼ਰੇਆਮ ਕਤਲ ਹੋ ਰਹੇ ਹਨ | ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਬਾਵਜੂਦ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ | ਪੰਜਾਬ ਦੇ ਗੰਭੀਰ ਹਾਲਾਤ ਨੂੰ ਦੇਖਦਿਆਂ ਭਾਜਪਾ ਮੋਗਾ ਵਿਖੇ ਬਦਲਾਅ ਰੈਲੀ ਕਰਕੇ 117 ਸੀਟਾਂ 'ਤੇ ਚੋਣ ਲੜਨ ਦੀ ਤਿਆਰੀ 'ਚ ਜੁੱਟ ਗਈ ਹੈ | ਮੀਟਿੰਗ 'ਚ ਸਹਾਇਕ ਹਲਕਾ ਇੰਚਾਰਜ ਅਮਿਤ ਵਿੱਜ, ਨਰਿੰਦਰਪਾਲ ਸਿੰਘ ਚੰਦੀ, ਰਾਣਾ ਹਰਦੀਪ ਸਿੰਘ, ਡਾ. ਅਮਰਜੀਤ ਸਿੰਘ ਥਿੰਦ, ਸਟੇਟ ਕਮੇਟੀ ਮੈਂਬਰ ਸੁਦਰਸ਼ਨ ਸੋਬਤੀ, ਕਨਵਰ ਸੰਧੂ, ਜ਼ਿਲ੍ਹਾ ਸਕੱਤਰ ਰਜਿੰਦਰ ਸਿੰਘ ਲਾਟੀਆਂ, ਮਲਸੀਆਂ ਮੰਡਲ ਦੇ ਪ੍ਰਧਾਨ ਦਲਬੀਰ ਸਿੰਘ ਸਭਰਵਾਲ, ਸ਼ਾਹਕੋਟ ਮੰਡਲ ਦੇ ਪ੍ਰਧਾਨ ਸੰਜਮ ਮੈਸਨ, ਪਿਆਰਾ ਸਿੰਘ, ਰੋਬਿਨ ਸ਼ਰਮਾ ਮੰਡਲ ਪ੍ਰਧਾਨ, ਅਮਰਜੀਤ ਸਿੰਘ ਪਟਵਾਰੀ, ਡਾ. ਕਸ਼ਮੀਰ ਸਿੰਘ, ਬੂਟਾ ਸਿੰਘ, ਪ੍ਰੇਮ ਕੁਮਾਰ, ਨਿਧਨ ਕੁਮਾਰ, ਅੰਮਿ੍ਤ ਲਾਲ ਕਾਕਾ ਤੋਂ ਇਲਾਵਾ ਹੋਰ ਵੀ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ |