23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਪੰਜਾਬ ਸਰਕਾਰ ਨੰਬਰਦਾਰਾਂ ਨਾਲ ਚੋਣ ਮੈਨੀਫੈਸਟੋ 'ਚ ਕੀਤੇ ਵਾਅਦੇ ਪੂਰੇ ਕਰੇ- ਨੰਬਰਦਾਰ ਯੂਨੀਅਨ <br/>

ਅਜੀਤ ਡੈਸਕ 28-02-2026
ਕਰਤਾਰਪੁਰ, 27 ਫ਼ਰਵਰੀ (ਭਜਨ ਸਿੰਘ)- ਪੰਜਾਬ ਸਰਕਾਰ ਚੋਣਾਂ ਤੋਂ ਪਹਿਲਾਂ ਨੰਬਰਦਾਰਾਂ ਨਾਲ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਪੂਰੇ ਕਰਕੇ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਪੂਰਾ ਕਰੇ ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਕਰਤਾਰਪੁਰ ਵਿੱਚ ਪੰਜਾਬ ਨੰਬਰਦਾਰ ਯੂਨੀਅਨ ਸਮਰਾ ਦੀ ਹੋਈ ਇੱਕ ਮੀਟਿੰਗ ਵਿੱਚ ਯੂਨੀਅਨ ਦੇ ਮੁੱਖ ਬੁਲਾਰੇ ਨੰਬਰਦਾਰ ਚਰਨਜੀਤ ਸਿੰਘ ਨਵਾਂ ਪਿੰਡ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਨੰਬਰਦਾਰਾਂ ਨਾਲ ਵਾਅਦਾ ਕਰਕੇ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਨੂੰ ਆਪਣੇ ਚੋਣ ਮੈਨੀਫੈਸਟੋ ਵਿੱਚ ਸ਼ਾਮਿਲ ਕੀਤਾ ਸੀ ਪਰ 4 ਸਾਲ ਦਾ ਸਮਾਂ ਬੀਤ ਜਾਣ 'ਤੇ ਵੀ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਨੂੰ ਅੱਖੋ ਪਰੋਖੇ ਕੀਤਾ ਜਾ ਰਿਹਾ ਹੈ ¢ ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਕੈਬਨਿਟ ਮੰਤਰੀਆਂ ਨਾਲ ਯੂਨੀਅਨ ਦੀਆਂ ਕਈ ਮੀਟਿਗਾਂ ਹੋਣ ਦੇ ਬਾਵਜੂਦ ਅੱਜ ਤੱਕ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ ਜਦਕਿ ਪੰਜਾਬ ਨਾਲ ਲਗਦਿਆਂ ਸਟੇਟਾਂ ਵਿੱਚ ਨੰਬਰਦਾਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਗਿਆ ਹੈ ¢ ਨੰਬਰਦਾਰਾਂ ਨੇ ਇੱਕ ਮੱਤ ਹੋ ਕੇ ਆਖਿਆ ਕਿ ਪੰਜਾਬ ਸਰਕਾਰ ਜਲਦ ਨੰਬਰਦਾਰਾਂ ਨਾਲ ਕੀਤੇ ਵਾਅਦੇ ਮਾਣ ਭੱਤਾ ਦੁੱਗਣਾ, ਨੰਬਰਦਾਰੀ ਜੱਦੀ ਪੁਸਤੀ ਤੇ ਤਹਿਸੀਲਾਂ-ਸਬ ਤਹਿਸੀਲਾਂ ਵਿੱਚ ਨੰਬਰਦਾਰਾਂ ਦੇ ਬੈਠਣ ਲਈ ਵਿਸ਼ੇਸ਼ ਕਮਰੇ ਤਿਆਰ ਕਰਕੇ ਸਰਕਾਰ ਆਪਣਾ ਕੀਤਾ ਵਾਅਦਾ ਪੂਰਾ ਕਰੇ ਨਹੀਂ ਤਾਂ ਨੰਬਰਦਾਰ ਵੀ ਆਪਣੇ ਸਮਰਥਕਾਂ ਤੇ ਪਰਿਵਾਰਾਂ ਨਾਲ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਬਾਈਕਾਟ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਪ੍ਰਧਾਨ ਭਜਨ ਸਿੰਘ, ਮੁੱਖ ਬੁਲਾਰਾ ਚਰਨਜੀਤ ਸਿੰਘ ਨਵਾਂ ਪਿੰਡ, ਸੁਰਿੰਦਰ ਸਿੰਘ ਕਾਲਾ ਬਾਹੀਆ, ਹਰਜਿੰਦਰ ਸਿੰਘ ਰਾਜਾ ਸਰਪੰਚ ਦਿਆਲਪੁਰ, ਜਗਰੂਪ ਸਿੰਘ ਚੋਹਲਾ, ਤਰਸੇਮ ਸਿੰਘ ਕਾਹਲਵਾਂ, ਹਰਿਕ੍ਰਿਸ਼ਨ ਲਾਲ ਰਹੀਮਪੁਰ, ਗੁਰਮੇਲ ਸਿੰਘ ਸਰਾਏ ਖਾਸ, ਰਣਜੀਤ ਸਿੰਘ ਚੀਮਾ, ਨਛੱਤਰ ਸਿੰਘ ਕਾਹਲਵਾਂ, ਬਲਵਿੰਦਰ ਸਿੰਘ ਮੱਲੀਆਂ, ਅਮਰੀਕ ਸਿੰਘ ਖੁਸਰੋਪੁਰ, ਮਹਿੰਦਰ ਪਾਲ ਸਿੰਘ ਅਲੀ ਖੇਲਾਂ, ਦਲਬੀਰ ਸਿੰਘ ਕਰਤਾਰਪੁਰ, ਚਰਨਜੀਤ ਸਿੰਘ ਪੱਤੜਕਲਾ, ਮਦਨ ਲਾਲ ਕਾਲਾ ਬਾਹੀਆ, ਹਰਮਨਦੀਪ ਸਿੰਘ ਛੋਟਾ ਬੜਾ ਪਿੰਡ, ਤੀਰਥ ਸਿੰਘ ਸਿਵਦਾਸਪੁਰ, ਜਾਗੀਰ ਸਿੰਘ ਭੱਠੇ, ਗਿਆਨ ਚੰਦ ਨੌਗੱਜਾ ਆਦਿ ਨੰਬਰਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਜਾਗਿ੍ਤੀ ਚੈਰੀਟੇਬਲ ਸੁਸਾਇਟੀ ਵਲੋਂ 44ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਸਮਾਪਤ <br/> ਅਗਲੀ ਖ਼ਬਰ ਐੱਸ.ਡੀ.ਐਮ. ਲਾਲ ਵਿਸ਼ਵਾਸ ਬੈਂਸ ਨੇ ਕੀਤੀ ਸੀ.ਐਸ.ਸੀ. ਕੇਂਦਰ ਵਾਲਿਆਂ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।