12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਦੇਰ ਰਾਤ ਮੋਤਾ ਸਿੰਘ ਨਗਰ ਵਿਖੇ ਹਸਪਤਾਲ ਦੇ ਬਾਹਰ ਅਣਪਛਾਤੇ ਨੇ ਚਲਾਈਆਂ ਗੋਲੀਆਂ <br/>

ਅਜੀਤ ਡੈਸਕ 01-03-2026
ਜਲੰਧਰ, 28 ਫਰਵਰੀ (ਸ਼ੈਲੀ) - ਜਲੰਧਰ ਦੇ ਮੋਤਾ ਸਿੰਘ ਨਗਰ ਵਿਖੇ ਦੇਰ ਰਾਤ ਕਰੀਬ 10 ਵਜੇ ਇਕ ਨਿੱਜੀ ਹਸਪਤਾਲ ਦੇ ਬਾਹਰ ਕਿਸੇ ਅਣਪਛਾਤੇ ਬਾਈਕ ਸਵਾਰ ਵਲੋਂ ਗੋਲੀਆਂ ਚਲਾਉਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਰੀਬ ਤਿੰਨ ਤੋਂ ਚਾਰ ਰੌਂਦ ਫਾਇਰ ਕੀਤੇ ਗਏ ਜਿਨ੍ਹਾਂ ਵਿਚੋਂ ਦੋ ਰੌਂਦ ਹਸਪਤਾਲ ਦੇ ਮੇਨ ਗੇਟ 'ਤੇ ਲੱਗੇ | ਸੂਚਨਾ ਮਿਲਣ 'ਤੇ ਡੀ.ਸੀ.ਪੀ. ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. ਜੈਯੰਤ ਪੁਰੀ, ਥਾਣਾ 6 ਦੇ ਮੁਖੀ ਰਵਿੰਦਰ ਕੁਮਾਰ, ਸੀ.ਆਈ.ਏ. ਸਟਾਫ਼ ਦੇ ਮੁਖੀ ਸੁਰਿੰਦਰ ਕੰਬੋਜ ਪੁਲਿਸ ਪਾਰਟੀਆਂ ਸਮੇਤ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ | ਪੁਲਿਸ ਵੱਲੋਂ ਆਸ-ਪਾਸ ਦੇ ਸੀ.ਸੀ.ਟੀ.ਵੀ. ਖੰਘਾਲੇ ਜਾ ਰਹੇ ਹਨ | ਡੀ.ਸੀ.ਪੀ. ਮਨਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੋਤਾ ਸਿੰਘ ਨਗਰ ਵਿਖੇ ਵਰਦਾਨ ਹਸਪਤਾਨ ਦੇ ਬਾਹਰ ਗੋਲੀਆਂ ਚੱਲਣ ਦੀ ਸੂਚਨਾ ਮਿਲਦੇ ਸਾਰ ਹੀ ਉਹ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ | ਉਨ੍ਹਾਂ ਕਿਹਾ ਕਿ ਹੁਣ ਤੱਕ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਹਸਪਤਾਲ ਦੇ ਡਾਕਟਰ ਹਸਪਤਾਲ ਦੇ ਅੰਦਰ ਹੀ ਰਹਿੰਦੇ ਹਨ ਤੇ ਅੱਜ ਦੇਰ ਰਾਤ ਕਰੀਬ ਦਸ ਵਜੇ ਇਕ ਮੋਟਰਸਾਈਕਲ ਸਵਾਰ ਨੇ ਹਸਪਤਾਲ ਦੇ ਸਾਹਮਣੇ ਆ ਕੇ ਗੋਲੀਆਂ ਚਲਾਈਆਂ | ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਹਸਪਤਾਲ ਦੇ ਡਾਕਟਰ ਨਾਲ ਗੱਲਬਾਤ ਕੀਤੀ ਗਈ ਹੈ ਤੇ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਫਿਰੌਤੀ ਤੇ ਧਮਕੀ ਭਰੀ ਕਾਲ ਨਹੀਂ ਆਈ | ਡੀ.ਸੀ.ਪੀ. ਮਨਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਮਾਮਲਾ ਜਲਦ ਹੱਲ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਥਾਣਾ ਕੈਂਟ 'ਚ ਫ਼ੈਸਲਾ ਕਰਨ ਆਏ ਨੌਜਵਾਨ 'ਤੇ ਦੂਸਰੀ ਧਿਰ ਦੇ ਵਿਅਕਤੀ ਨੇ ਕੀਤਾ ਹਮਲਾ, ਗੰਭੀਰ ਜ਼ਖਮੀ ਅਗਲੀ ਖ਼ਬਰ ਡੀ.ਸੀ. ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਦੇ ਹਰੇਕ ਪਰਿਵਾਰ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੀ ਹਦਾਇਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।