ਜਲੰਧਰ, 28 ਫਰਵਰੀ (ਸ਼ੈਲੀ) - ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਪੁਲਿਸ ਲਾਈਨ ਵਿਖੇ ਇਕ ਸਮਾਗਮ ਦੌਰਾਨ ਸੇਵਾ-ਮੁਕਤ ਹੋਏ 18 ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕਰਕੇ ਵਿਦਾਇਗੀ ਦਿੱਤੀ ਗਈ | ਇਸ ਮੌਕੇ ਜੁਆਇੰਟ ਕਮਿਸ਼ਨਰ ਸੰਦੀਪ ਸ਼ਰਮਾ, ਏ.ਡੀ.ਸੀ.ਪੀ. ਸੁਖਵਿੰਦਰ ਸਿੰਘ ਮੌਜੂਦ ਰਹੇ ਜਿਨ੍ਹਾਂ ਨੇ ਸੇਵਾ-ਮੁਕਤ ਹੋਏ ਅਧਿਕਾਰੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ | ਇਸ ਮੌਕੇ ਅਧਿਕਾਰੀਆਂ ਨੇ ਸੇਵਾ-ਮੁਕਤ ਹੋਏ ਅਧਿਕਾਰੀਆਂ ਵਲੋਂ ਪੁਲਿਸ ਵਿਭਾਗ ਵਿਚ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ | ਇਸ ਮੌਕੇ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ |