12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਡੀ.ਏ.ਵੀ. ਕਾਲਜ ਜਲੰਧਰ ਦੇ ਮੇਲੇ 'ਚ ਨਿਤਿਨ ਕੋਹਲੀ ਵਿਸ਼ੇਸ਼ ਤੌਰ 'ਤੇ ਪਹੁੰਚੇ <br/>

ਡੀ.ਏ.ਵੀ. ਕਾਲਜ ਪਹੁੰਚੇ ਨਿਤਿਨ ਕੋਹਲੀ ਤੇ ਹੋਰ | ਤਸਵੀਰ ਮੁਨੀਸ਼ <br/> 01-03-2026
ਜਲੰਧਰ, 28 ਫਰਵਰੀ (ਜਸਪਾਲ ਸਿੰਘ) - ਡੀ. ਏ. ਵੀ. ਕਾਲਜ ਜਲੰਧਰ ਵਿੱਚ ਕਰਵਾਏ ਗਏ ਰੰਗਾਰੰਗ ਮੇਲੇ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਤੇ ਅਧਿਆਪਕ ਵਰਗ ਨਾਲ ਮਿਲ ਕੇ ਪੁਰਾਣੀਆਂ ਯਾਦਾਂ ਤਾਜ਼ਾ ਕੀਤੀਆਂ | ਉਨ੍ਹਾਂ ਨੇ ਭਾਵੁਕ ਅੰਦਾਜ਼ ਵਿੱਚ ਦੱਸਿਆ ਕਿ ਉਹ ਖੁਦ ਵੀ ਇਸ ਸੰਸਥਾ ਦੇ ਵਿਦਿਆਰਥੀ ਰਹਿ ਚੁੱਕੇ ਹਨ | ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅਜਿਹੇ ਸੱਭਿਆਚਾਰਕ ਤੇ ਰਚਨਾਤਮਕ ਸਮਾਗਮ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਦੇ ਹਨ | ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸੰਗੀਤ ਤੇ ਹੋਰ ਗਤੀਵਿਧੀਆਂ ਵੀ ਵਿਦਿਆਰਥੀ ਜੀਵਨ ਦੇ ਸੰਪੂਰਨ ਵਿਕਾਸ ਲਈ ਬਹੁਤ ਜ਼ਰੂਰੀ ਹਨ | ਇਸ ਮੌਕੇ ਕਾਲਜ ਪ੍ਰਬੰਧਨ ਵੱਲੋਂ ਨਿਤਿਨ ਕੋਹਲੀ ਦਾ ਸਨਮਾਨ ਵੀ ਕੀਤਾ ਗਿਆ | ਅੰਤ ਵਿੱਚ ਉਨ੍ਹਾਂ ਕਿਹਾ ਕਿ ਡੀ. ਏ. ਵੀ. ਕਾਲਜ ਜਲੰਧਰ ਸਿਰਫ਼ ਸਿੱਖਿਆ ਦਾ ਕੇਂਦਰ ਹੀ ਨਹੀਂ, ਸਗੋਂ ਚਰਿੱਤਰ ਨਿਰਮਾਣ ਤੇ ਨੇਤਿ੍ਤਵ ਵਿਕਾਸ ਦੀ ਪਾਠਸ਼ਾਲਾ ਹੈ, ਜਿਸ 'ਤੇ ਉਨ੍ਹਾਂ ਨੂੰ ਹਮੇਸ਼ਾ ਮਾਣ ਰਹੇਗਾ |

ਪਿਛਲੀ ਖ਼ਬਰ -ਮਾਮਲਾ ਮਨੀ ਐਕਸਚੇਂਜ ਦੁਕਾਨ 'ਤੇ ਹੋਈ ਲੁੱਟ ਦਾ- ਪਿਸਤੌਲ ਦੇ ਜ਼ੋਰ 'ਤੇ 600 ਯੂਰੋ ਲੈ ਕੇ ਭੱਜੇ ਨੌਜਵਾਨ ਦੀ ਸਾਫ਼ ਤਸ... ਅਗਲੀ ਖ਼ਬਰ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਪੁਲਿਸ ਬੈਰੀਕੇਡ ਤੇ ਖੰਭੇ 'ਚ ਵੱਜੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।