ਜਲੰਧਰ, 28 ਫਰਵਰੀ (ਸ਼ੈਲੀ) - ਸੀਨੀਅਰ ਪੱਤਰਕਾਰ ਅਰਜੁਨ ਸ਼ਰਮਾ ਦਾ ਸਨਿਚਰਵਾਰ ਨੂੰ ਦਿਹਾਂਤ ਹੋ ਗਿਆ | ਜਾਣਕਾਰੀ ਅਨੁਸਾਰ ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚਲ ਰਹੇ ਸਨ | ਸੀਨੀਅਰ ਪੱਤਰਕਾਰ ਅਰਜੁਨ ਸ਼ਰਮਾ ਦੇ ਦਿਹਾਂਤ 'ਤੇ ਪੰਜਾਬ ਪ੍ਰੈੱਸ ਕਲਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ, ਪ੍ਰੈੱਸ ਕਲਬ ਦੀ ਗਵਰਨਿੰਗ ਕੌਂਸਲ ਤੇ ਪੱਤਰਕਾਰ ਭਾਈਚਾਰੇ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸਵਰਗੀ ਅਰਜੁਨ ਸ਼ਰਮਾ ਦਾ ਅੰਤਿਮ ਸਸਕਾਰ 1 ਮਾਰਚ ਨੂੰ ਦੁਪਹਿਰ 12 ਵਜੇ ਹਰਨਾਮਦਾਸ ਪੁਰਾ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ |