25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਕੇਜਰੀਵਾਲ ਤੇ ਸਿਸੋਦੀਆ ਨੂੰ ਅਦਾਲਤ ਵਲੋਂ ਬਰੀ ਕਰਨਾ ਲੋਕਤੰਤਰ ਦੀ ਜਿੱਤ-ਗੋਗਨਾ

ਅਜੀਤ ਡੈਸਕ 02-03-2026
ਗੁਰਾਇਆ, 1 ਮਾਰਚ (ਬਲਵਿੰਦਰ ਸਿੰਘ)-ਵਾਰਡ ਨੰਬਰ 8 ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਮਨੋਜ ਗੋਗਨਾ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵਲੋਂ ਕਥਿਤ ਸ਼ਰਾਬ ਘੋਟਾਲਾ ਮਾਮਲੇ ਵਿਚ ਬਰੀ ਕੀਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਇਸ ਨੂੰ ਸੱਚਾਈ ਤੇ ਲੋਕਤੰਤਰ ਦੀ ਇਤਿਹਾਸਕ ਜਿੱਤ ਕਰਾਰ ਦਿੱਤਾ ਹੈ | ਕੌਂਸਲਰ ਮਨੋਜ ਗੋਗਨਾ ਨੇ ਕਿਹਾ ਕਿ ਇਹ ਫ਼ੈਸਲਾ ਉਨ੍ਹਾਂ ਤਾਕਤਾਂ ਦੇ ਮੂੰਹ 'ਤੇ ਕਰਾਰਾ ਥੱਪੜ ਹੈ, ਜਿਨ੍ਹਾਂ ਨੇ ਰਾਜਨੀਤਿਕ ਸਾਜ਼ਿਸ਼ ਤਹਿਤ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ | ਉਨ੍ਹਾਂ ਕਿਹਾ ਕਿ ਅਦਾਲਤ ਦੇ ਇਸ ਫ਼ੈਸਲੇ ਨਾਲ ਸਾਫ਼ ਹੋ ਗਿਆ ਹੈ ਕਿ ਲਗਾਏ ਗਏ ਦੋਸ਼ਾਂ ਦੀ ਬੁਨਿਆਦ ਖੋਖਲੀ ਸੀ |
ਪਿਛਲੀ ਖ਼ਬਰ ਸੀ. ਆਈ. ਏ. ਸਟਾਫ ਨੇ 30 ਗ੍ਰਾਮ ਹੈਰੋਇਨ ਤੇ 430,000 ਰੁਪਏ ਡਰੱਗ ਮਨੀ ਬਰਾਮਦ ਕਰਕੇ ਦੋ ਦੋਸ਼ੀ ਕੀਤੇ ਗਿ੍ਫ਼ਤਾਰ ਅਗਲੀ ਖ਼ਬਰ ਲਾਇਨਜ਼ ਪਬਲਿਕ ਸਕੂਲ ਨੂਰਪੁਰ ਨੇ ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਟੂਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।