24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੰਮਿ੍ਤ ਵੇਲਾ ਫੇਰੀ 11 ਅਪ੍ਰੈਲ ਨੂੰ ਗੁਰਦੁਆਰਾ ਦੀਵਾਨ ਅਸਥਾਨ ਤੋਂ ਸਵੇਰੇ 5 ਵਜੇ ਹੋਵੇਗੀ ਆਰੰਭ

ਅਜੀਤ ਡੈਸਕ 02-03-2026
ਜਲੰਧਰ, 1 ਮਾਰਚ (ਸ਼ੈਲੀ)-ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਦੋਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਤੋਂ ਅੰਮਿ੍ਤ ਵੇਲਾ ਕੀਰਤਨ ਫੇਰੀ 11 ਅਪ੍ਰੈਲ ਨੂੰ ਸਵੇਰੇ 5 ਵਜੇ ਆਰੰਭ ਹੋਵੇਗੀ ਜੋ ਕਿ ਸ਼ਹਿਰ ਦੇ ਪੁਰਾਤਨ ਰੂਟ 'ਤੇ ਹੁੰਦੇ ਹੋਏ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਸਵੇਰੇ ਕਰੀਬ 8 ਵਜੇ ਸਮਾਪਤ ਹੋਵੇਗੀ | ਗੁਰਦਵਾਰਾ ਦੀਵਾਨ ਅਸਥਾਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ, ਮੱਖਣ ਸਿੰਘ, ਨਿਰਮਲ ਸਿੰਘ ਬੇਦੀ ਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਸਿੰਘ ਸਭਾਵਾਂ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਇਸ ਅੰਮਿ੍ਤ ਵੇਲਾ ਕੀਰਤਨ ਫੇਰੀ 'ਚ ਪਾਲਕੀ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਭਾਈ ਕੁਲਵਿੰਦਰ ਸਿੰਘ ਖਰੜ ਵਾਲੇ ਆਸਾ ਜੀ ਦੀ ਵਾਰ ਨਾਲ ਆਰੰਭਤਾ ਕਰਕੇ ਸਮਾਪਤੀ ਤੱਕ ਸੰਗਤਾਂ ਨੂੰ ਗੁਰੂ ਜੱਸ ਸਰਵਨ ਕਰਾਉਣਗੇ ਤੇ ਸੰਗਤਾਂ ਪਾਲਕੀ ਸਾਹਿਬ ਨਾਲ ਪੈਦਲ ਕੀਰਤਨ ਕਰਦੀਆਂ ਚਲਣਗੀਆਂ | ਇਸ ਦਾ ਰੂਟ ਗੁਰੂ ਘਰ ਤੋ ਆਰੰਭ ਹੋ ਕੇ ਮਿਲਾਪ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਪਟੇਲ ਚੌਕ, ਜੇਲ੍ਹ ਰੋਡ, ਜੋਤੀ ਚੌਕ, ਰੈਣਕ ਬਾਜ਼ਾਰ, ਮਿਲਾਪ ਚੌਕ ਤੋਂ ਗੁਰੂ ਘਰ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਸਵੇਰੇ 8 ਵਜੇ ਦੇ ਕਰੀਬ ਸਮਾਪਤ ਹੋਵੇਗਾ | ਇਸ ਮੌਕੇ ਸਿੰਘ ਸਭਾਵਾਂ ਤੋਂ ਜਥੇਦਾਰ ਜਗਜੀਤ ਸਿੰਘ ਗਾਬਾ, ਗੁਰਬਖ਼ਸ਼ ਸਿੰਘ ਜੁਨੇਜਾ, ਪ੍ਰਮਿੰਦਰ ਸਿੰਘ ਦਸਮੇਸ਼ ਨਗਰ, ਦਵਿੰਦਰ ਸਿੰਘ ਗੋਬਿੰਦਗੜ੍ਹ, ਗੁਰਸੇਵਕ ਸਿੰਘ, ਡੀ. ਪੀ. ਸਿੰਘ ਵਧਵਾ, ਕੁਲਵਿੰਦਰ ਸਿੰਘ ਚੀਮਾ, ਗੁਰਜੀਤ ਸਿੰਘ ਟੱਕਰ, ਗੁਰਿੰਦਰ ਸਿੰਘ ਮਝੈਲ, ਸਤਪਾਲ ਸਿੰਘ ਸਿਦਕੀ, ਦਵਿੰਦਰ ਸਿੰਘ ਸੈਂਟਰਲ ਟਾਊਨ, ਚਰਨਜੀਤ ਸਿੰਘ ਮਿੰਟਾ, ਤੇਜਵੀਰ ਸਿੰਘ ਬਾਂਸਲ, ਨਵਦੀਪ ਸਿੰਘ ਗੁਲਾਟੀ, ਲੱਕੀ ਖ਼ਾਲਸਾ ਮਿੱਠੂ ਬਸਤੀ, ਵਿੱਕੀ ਸਿੰਘ ਖ਼ਾਲਸਾ, ਪਰਮਜੀਤ ਸਿੰਘ ਬਬਲਾ, ਅਵਤਾਰ ਸਿੰਘ, ਕੰਵਲਜੀਤ ਸਿੰਘ ਬਹਿਲ, ਵਰਿੰਦਰ ਸਿੰਘ, ਗੁਰਿੰਦਰ ਪਾਲ ਸਿੰਘ, ਪ੍ਰੀਤਮ ਸਿੰਘ, ਬਾਵਾ ਗਾਬਾ, ਪ੍ਰਭਜੋਤ ਸਿੰਘ, ਪਰਮਿੰਦਰ ਸਿੰਘ, ਹਰਮਨਜੋਤ ਸਿੰਘ, ਗੁਰਨੀਤ ਸਿੰਘ, ਅਨਮੋਲ ਸਿੰਘ, ਭਵਜੋਤ ਸਿੰਘ, ਜਸਦੀਪ ਸਿੰਘ, ਪ੍ਰਭਗੁਣ ਸਿੰਘ, ਹਰਪ੍ਰੀਤ ਸਿੰਘ, ਜਸਬੀਰ ਸਿੰਘ, ਅਜਮੇਰ ਸਿੰਘ, ਮਨਪ੍ਰੀਤ ਸਿੰਘ ਗੁਰਫਤਿਹ, ਸਿਮਰ ਸਿੰਘ ਸਰਾਜ ਗੰਜ, ਦਲਜੀਤ ਸਿੰਘ ਤੇ ਜਸਕੀਰਤ ਸਿੰਘ ਜੱਸੀ ਸ਼ਾਮਿਲ ਸਨ |
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਭਜਨ ਲਾਲ ਚੋਪੜਾ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।