24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਗੁ: ਸ੍ਰੀ ਗੁਰੂ ਸਿੰਘ ਸਭਾ ਵਿਖੇ ਕੀਰਤਨ ਦਰਬਾਰ ਕਰਵਾਇਆ <br/>

ਅਜੀਤ ਡੈਸਕ 02-03-2026
ਜਲੰਧਰ, 1 ਮਾਰਚ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਅਤੇ ਦਸਮੇਸ਼ ਨੌਜਵਾਨ ਸਭਾ ਵਲੋਂ ਬੀਤੀ ਰਾਤ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਸਮਾਗਮ 'ਚ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਲੁਧਿਆਣਾ ਵਾਲਿਆਂ ਨੇ ਕਥਾ ਅਤੇ ਭਾਈ ਚਰਨਜੀਤ ਸਿੰਘ ਹੀਰਾ ਦਿੱਲੀ ਵਾਲੇ, ਭਾਈ ਗੁਰਮੇਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਇਸ ਸਮਾਗਮ ਵਿਚ ਹਰਦੀਪ ਸਿੰਘ, ਮਨਮੋਹਨ ਸਿੰਘ, ਸੁਖਪ੍ਰੀਤ ਸਿੰਘ, ਪਰਮਿੰਦਰ ਸਿੰਘ ਖਰਬੰਦਾ, ਬਚਨ ਸਿੰਘ, ਹਰਪ੍ਰੀਤ ਸਿੰਘ ਸਚਦੇਵਾ, ਪ੍ਰਭਲੀਨ ਸਿੰਘ, ਸਹਿਜਪ੍ਰੀਤ ਸਿੰਘ, ਸਿਮਰਪ੍ਰੀਤ ਸਿੰਘ ਢੀਂਗਰਾ, ਕੈਪਟਨ ਪੀ. ਐਸ. ਭੱਲਾ, ਗੁਰਮੇਲ ਸਿੰਘ, ਰਵਿੰਦਰ ਸਿੰਘ, ਅਵਤਾਰ ਸਿੰਘ ਖੋਜੀ ਆਦਿ ਨੇ ਵਿਸ਼ੇਸ਼ ਯੋਗਦਾਨ ਪਾਇਆ | ਸੰਗਤਾਂ ਨੇ ਇਸ ਕੀਰਤਨ ਦਰਬਾਰ ਵਿਚ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ | ਸਮਾਪਤੀ 'ਤੇ ਪ੍ਰਧਾਨ ਹਰਮਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |
ਇਸ ਤੋਂ ਇਕ ਦਿਨ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਇਸਤਰੀ ਸਤਿਸੰਗ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ਼ਹਿਰ ਦੇ ਸਮੂਹ ਗੁਰਦੁਆਰਿਆਂ ਦੀਆਂ ਇਸਤਰੀ ਸਤਿਸੰਗ ਸਭਾਵਾਂ ਨੇ ਕੀਰਤਨ ਕਰ ਕੇ ਸ਼ਮੂਲੀਅਤ ਕੀਤੀ | ਇਸ ਸਮੇਂ ਅਮਰਜੀਤ ਕੌਰ ਅਨੇਜਾ, ਗੁਰਬਚਨ ਕੌਰ ਬੇਦੀ, ਰਿਪੂਦਮਨ ਕੌਰ, ਕੁਲਵੰਤ ਕੌਰ ਤੇ ਸੁਰਿੰਦਰ ਕੌਰ ਸੰਘਾ ਆਦਿ ਨੇ ਸਮਾਗਮ ਨੂੰ ਨੇਪਰੇ ਚਾੜ੍ਹਨ 'ਚ ਵਿਸ਼ੇਸ਼ ਯੋਗਦਾਨ ਪਾਇਆ |

ਪਿਛਲੀ ਖ਼ਬਰ ਡਾ. ਜਸਵੀਰ ਸਿੰਘ ਦੀ ਪੁਸਤਕ 'ਨੇਸ਼ਨ ਸਟੇਟ ਤੇ ਸਿੱਖ ਕੌਮ 'ਤੇ ਕਰਵਾਇਆ ਸੈਮੀਨਾਰ ਅਗਲੀ ਖ਼ਬਰ 4 ਨੂੰ ਦੁਕਾਨਾਂ ਬੰਦ ਰਹਿਣਗੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।