26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਰੈਲੀ ਨੂੰ ਲੈ ਕੇ ਅਸ਼ਵਨੀ ਸ਼ਰਮਾ 7 ਨੂੰ ਜਲੰਧਰ ਵਿਚ ਕਰਨਗੇ ਮੀਟਿੰਗ <br/>

ਅਜੀਤ ਡੈਸਕ 04-03-2026
ਜਲੰਧਰ, 3 ਮਾਰਚ (ਸ਼ਿਵ)-ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਦੇਸ਼ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਬਦਲਾਅ ਰੈਲੀ ਦੀਆਂ ਤਿਆਰੀਆਂ ਲਈ ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਦੀ ਇਕ ਮਹੱਤਵਪੂਰਨ ਸਮੀਖਿਆ ਮੀਟਿੰਗ ਕਰਨ ਲਈ 7 ਮਾਰਚ ਨੂੰ ਜਲੰਧਰ ਪਹੁੰਚ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਸੰਬੰਧੀ ਭਾਜਪਾ ਦਫ਼ਤਰ, ਸਰਕੁਲਰ ਰੋਡ ਸ਼ੀਤਲਾ ਮਾਤਾ ਮੰਦਰ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ 'ਚ ਪਾਰਟੀ ਅਧਿਕਾਰੀਆਂ ਨੇ 7 ਮਾਰਚ ਦੇ ਪ੍ਰੋਗਰਾਮ ਨੂੰ ਸਫਲ ਬਣਾਉਣ ਦੀ ਰਣਨੀਤੀ ਬਾਰੇ ਵਿਸਥਾਰ ਵਿਚ ਚਰਚਾ ਕੀਤੀ | ਉਨਾਂ ਕਿਹਾ ਕਿ ਲੋਕਾਂ ਵਿਚ ਰੈਲੀ ਨੂੰ ਲੈ ਕੇ ਕਾਫੀ ਉਤਸ਼ਾਹ ਹੈ ਤੇ ਲੋਕ ਵੱਡੀ ਗਿਣਤੀ ਵਿਚ ਰੈਲੀ ਵਿਚ ਸ਼ਾਮਿਲ ਹੋਣਗੇ |

ਪਿਛਲੀ ਖ਼ਬਰ ਨਸ਼ਿਆਂ ਦੀ ਸੂੂਚਨਾ ਦੇਣ ਵਾਲੇ ਸੁਰੱਖਿਅਤ ਨਹੀਂ-ਆਰ. ਪੀ. ਸਿੰਘ ਅਗਲੀ ਖ਼ਬਰ ਦ ਗੁਰੂਕੁਲ ਸਕੂਲ 'ਚ ਉਤਸ਼ਾਹ ਨਾਲ ਮਨਾਇਆ ਹੋਲੀ ਦਾ ਤਿਉਹਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।