28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਬੰਬੇ ਨਗਰ ਵੈੱਲਫੇਅਰ ਸੁਸਾਇਟੀ ਦੀ ਜਨਰਲ ਬਾਡੀ ਦੀ ਮੀਟਿੰਗ <br/>

ਅਜੀਤ ਡੈਸਕ 04-03-2026
ਜਲੰਧਰ, 3 ਮਾਰਚ (ਹਰਵਿੰਦਰ ਸਿੰਘ ਫੁੱਲ)-ਬੰਬੇ ਨਗਰ ਵੈੱਲਫੇਅਰ ਸੁਸਾਇਟੀ ਵਲੋਂ ਕਾਲੋਨੀ ਦੇ ਪਾਰਕ ਵਿਖੇ ਜਨਰਲ ਬਾਡੀ ਮੀਟਿੰਗ ਹੋਈ, ਜਿਸ 'ਚ ਇਲਾਕੇ ਦੇ ਕੌਂਸਲਰ ਪਵਨ ਕੁਮਾਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਵੱਡੀ ਗਿਣਤੀ 'ਚ ਕਾਲੋਨੀ ਨਿਵਾਸੀਆਂ ਨੇ ਸ਼ਮੂਲੀਅਤ ਕਰਦੇ ਹੋਏ ਇਲਾਕੇ ਦੇ ਵਿਕਾਸ ਤੇ ਸਾਂਝੇ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਕੌਂਸਲਰ ਪਵਨ ਕੁਮਾਰ ਨੇ ਕਾਲੋਨੀ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਬੰਬੇ ਨਗਰ ਦੇ ਵਿਕਾਸ ਕਾਰਜ ਲਗਾਤਾਰ ਕਰਵਾਏ ਜਾਂਦੇ ਰਹਿਣਗੇ | ਉਨ੍ਹਾਂ ਦੱਸਿਆ ਕਿ ਸਟਰੀਟ ਲਾਈਟਾਂ ਦੀ ਸੰਭਾਲ, ਗਟਰਾਂ ਦੀ ਸਫ਼ਾਈ ਤੇ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦੋ ਤਿੰਨ ਮਹੀਨਿਆਂ 'ਚ ਕਾਲੋਨੀ ਦੀਆਂ ਸੜਕਾਂ ਦੀ ਮੁੜ ਤਾਮੀਰ ਵੀ ਕਰਵਾਈ ਜਾਵੇਗੀ | ਮੀਟਿੰਗ ਦੌਰਾਨ ਕਾਲੋਨੀ ਦੀ ਸੁਰੱਖਿਆ ਮਜ਼ਬੂਤ ਕਰਨ ਲਈ ਕਈ ਮਹੱਤਵਪੂਰਨ ਸੁਝਾਅ ਪੇਸ਼ ਕਰਦੇ ਹੋਏ ਖ਼ਾਸ ਤੌਰ 'ਤੇ ਖ਼ਾਲੀ ਪਲਾਟਾਂ ਅਤੇ ਕਿਰਾਏ ਦੇ ਮਕਾਨਾਂ 'ਚ ਰਹਿ ਰਹੇ ਪ੍ਰਵਾਸੀਆਂ ਦੀ ਪੁਲਿਸ ਵੈਰੀਫਿਕੇਸ਼ਨ ਲਾਜ਼ਮੀ ਕਰਵਾਉਣ 'ਤੇ ਸਹਿਮਤੀ ਜਤਾਈ ਗਈ, ਤਾਂ ਜੋ ਕਾਨੂੰਨ-ਵਿਵਸਥਾ ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਬਣ ਸਕਣ | ਸਮਾਗਮ ਦੇ ਅੰਤ 'ਚ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਨੇ ਸਮੂਹ ਕਾਲੋਨੀ ਨਿਵਾਸੀਆਂ ਵਲੋਂ ਮਿਲ ਰਹੇ ਸਹਿਯੋਗ ਲਈ ਧੰਨਵਾਦ ਕੀਤਾ |

ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਲੁਧਿਆਣਾ 'ਚ ਰੈਲੀ ਤੇ ਮੁਜ਼ਾਹਰਾ 22 ਨੂੰ <br/> ਅਗਲੀ ਖ਼ਬਰ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਲੋਕਾਂ ਨੂੰ ਕਰਾਂਗੇ ਜਾਗਰੂਕ-ਕਾਂਗਰਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।