28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਵੱਖ-ਵੱਖ ਜਥੇਬੰਦੀਆਂ ਵਲੋਂ ਲੁਧਿਆਣਾ 'ਚ ਰੈਲੀ ਤੇ ਮੁਜ਼ਾਹਰਾ 22 ਨੂੰ <br/>

ਅਜੀਤ ਡੈਸਕ 04-03-2026
ਜਲੰਧਰ, 3 ਮਾਰਚ (ਜਸਪਾਲ ਸਿੰਘ)-ਇੰਡੀਅਨ ਫੇਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫ਼ਟੂ), ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 22 ਮਾਰਚ ਨੂੰ ਲੁਧਿਆਣਾ ਵਿਖੇ ਸੂਬਾ ਪੱਧਰੀ ਰੈਲੀ ਤੇ ਮੁਜ਼ਾਹਰਾ ਕੀਤਾ ਜਾਵੇਗਾ | ਇਸ ਦੀਆਂ ਤਿਆਰੀਆਂ ਲਈ 10 ਮਾਰਚ ਤੱਕ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰੀ ਸਾਂਝੀਆਂ ਮੀਟਿੰਗਾਂ ਕਰਨ ਦਾ ਸੱਦਾ ਦਿੱਤਾ ਗਿਆ ਹੈ | ਇਹ ਫੈਸਲਾ ਦੇਸ਼ ਭਗਤ ਯਾਦਗਾਰ ਜਲੰਧਰ ਵਿਖੇ ਜਥੇਬੰਦੀਆਂ ਦੀ ਹੋਈ ਸੂਬਾ ਪੱਧਰੀ ਸਾਂਝੀ ਮੀਟਿੰਗ 'ਚ ਕੀਤਾ | ਇਹ ਰੈਲੀ ਤੇ ਮੁਜ਼ਾਹਰਾ ਚਾਰ ਲੇਬਰ ਕੋਡ ਰੱਦ ਕਰਵਾਉਣ, ਮਗਨਰੇਗਾ ਕਾਨੂੰਨ ਨੂੰ ਬਹਾਲ ਕਰਾਉਣ, ਬਿਜਲੀ ਸੋਧ ਬਿੱਲ 2025 ਵਾਪਸ ਕਰਵਾਉਣ, ਮਿੱਡ ਡੇਅ ਮੀਲ, ਆਸ਼ਾ ਵਰਕਰਾਂ ਸਮੇਤ ਕੱਚੇ ਕਾਮਿਆਂ ਨੂੰ ਪੱਕੇ ਕਰਨ, ਹਰ ਮਜ਼ਦੂਰ ਨੂੰ ਪੱਕਾ ਰੁਜ਼ਗਾਰ ਅਤੇ ਘੱਟੋ ਘੱਟ ਉਜਰਤ ਪ੍ਰਤੀ ਮਹੀਨਾ 26000 ਰੂਪਏ ਕਰਨ ਆਦਿ ਮੰਗਾਂ ਨੂੰ ਲੈ ਕੇ ਕੀਤਾ ਜਾਵੇਗਾ | ਇਸ ਮੌਕੇ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫ਼ਟੂ) ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਅਵਤਾਰ ਸਿੰਘ ਤਾਰੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਡੀ, ਡੈਮੋਕ੍ਰੇਟਿਕ ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸਕੁੰਤਲਾ ਸਰੋਏ, ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੇ ਕੁਲਵਿੰਦਰ ਕੌਰ ਅਮਾਨਤਪੁਰ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਬੌੜਾਂ ਤੇ ਧਰਮਵੀਰ ਹਰੀਗੜ੍ਹ ਨੇ ਮੀਟਿੰਗ ਨੂੰ ਸੰਬੋਧਨ ਕੀਤਾ | ਇਸ ਮੌਕੇ ਮਜ਼ਦੂਰ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਗੁਰਚਰਨ ਸਿੰਘ ਅਟਵਾਲ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਰਾਜ ਪੱਧਰੀ ਅਥਲੈਟਿਕਸ ਮੀਟ 'ਚ ਜਲੰਧਰ ਦੇ ਅਥਲੀਟਾਂ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਬੰਬੇ ਨਗਰ ਵੈੱਲਫੇਅਰ ਸੁਸਾਇਟੀ ਦੀ ਜਨਰਲ ਬਾਡੀ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।