05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੀ. ਡਬਲਿਊੂ. ਡੀ. ਜਲ ਸਪਲਾਈ ਤੇ ਤਾਲਮੇਲ ਸੰਘਰਸ਼ ਕਮੇਟੀ ਵਲੋਂ ਵਿਭਾਗੀ ਮੁਖੀ ਖ਼ਿਲਾਫ਼ ਭਾਰੀ ਰੋਸ

ਅਜੀਤ ਡੈਸਕ 07-03-2026
ਸ਼ਾਹਕੋਟ, 6 ਮਾਰਚ (ਸੁਖਦੀਪ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਰੈਗੂਲਰ ਫੀਲਡ, ਮੁਲਾਜ਼ਮਾਂ ਤੇ ਠੇਕਾ ਕਾਮਿਆਂ ਦੀਆਂ ਜਥੇਬੰਦੀਆਂ 'ਤੇ ਆਧਾਰਿਤ ਪੀ. ਡਬਲਿਊ. ਡੀ. ਜਲ ਸਪਲਾਈ ਤੇ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਮਲਾਗਰ ਸਿੰਘ ਖਮਾਣੋ, ਮਨਜੀਤ ਸਿੰਘ ਸੰਗਤਪੁਰਾ, ਸੁਖਨੰਦਨ ਸਿੰਘ ਮਹਣੀਆ, ਸਰਬਜੀਤ ਸਿੰਘ ਭੁੱਲਰ, ਦਵਿੰਦਰ ਸਿੰਘ ਨਾਭਾ ਕੋ-ਕਨਵੀਨਰ, ਬਿਕਰ ਸਿੰਘ ਮਾਖਾ, ਮੁਕੇਸ਼ ਕੰਡਾ, ਨਰਿੰਦਰ ਸਿੰਘ, ਹਰਪ੍ਰੀਤ ਸਿੰਘ, ਮਹਿਮਾ ਸਿੰਘ ਧਨੌਲਾ ਆਦਿ ਆਗੂਆਂ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਵਿਭਾਗ 'ਚ ਕੰਮ ਕਰਦੇ ਫੀਲਡ ਮੁਲਾਜ਼ਮਾਂ ਤੇ ਇਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਦੀਆਂ ਮੰਗਾਂ ਸੰਬੰਧੀ ਵਿਭਾਗੀ ਮੁਖੀ ਨੂੰ ਮੰਗ ਪੱਤਰ ਦੇ ਕੇ ਮੀਟਿੰਗ ਦੀ ਮੰਗ ਕੀਤੀ ਗਈ ਸੀ, ਪਰ 2 ਮਹੀਨੇ ਬੀਤ ਜਾਣ 'ਤੇ ਵੀ ਵਿਭਾਗੀ ਮੁਖੀ ਵਲੋਂ ਮੰਗਾਂ 'ਤੇ ਵਿਚਾਰ-ਵਟਾਂਦਰਾ ਕਰਨ ਹਿੱਤ ਸੰਘਰਸ਼ ਕਮੇਟੀ ਨੂੰ ਮੀਟਿੰਗ ਦਾ ਸਮਾਂ ਨਹੀਂ ਦਿੱਤਾ, ਜਿਸ ਸੰਬੰਧੀ ਵਿਭਾਗੀ ਮੁਖੀ ਨੂੰ ਚਿਤਾਵਨੀ ਪੱਤਰ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਜੇਕਰ ਮੀਟਿੰਗ ਦਾ ਸਮਾਂ ਨਾ ਦਿੱਤਾ ਤਾਂ ਸੰਘਰਸ਼ ਕਮੇਟੀ ਵਿਭਾਗੀ ਮੁਖੀ ਵਿਰੁੱਧ ਸੰਘਰਸ਼ ਦਾ ਐਲਾਨ ਕਰੇਗੀ | ਉਨ੍ਹਾਂ ਕਿਹਾ ਕਿ ਸੰਘਰਸ਼ ਕਮੇਟੀ ਦੀਆਂ ਕੁਝ ਮੰਗਾਂ ਸੰਬੰਧੀ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਨਾਲ ਮੀਟਿੰਗ ਹੋ ਚੁੱਕੀ ਹੈ ਤੇ ਜੋ ਉਨ੍ਹਾਂ ਦੇ ਪੱਧਰ ਦੀਆਂ ਮੰਗਾਂ ਸਨ, ਉਨ੍ਹਾਂ ਦਾ ਨਿਪਟਾਰਾ ਹੋ ਚੁੱਕਿਆ ਹੈ ਤੇ ਜੋ ਵਿਭਾਗੀ ਮੁਖੀ ਦੇ ਅਧਿਕਾਰ ਖੇਤਰ ਦੀਆਂ ਮੰਗਾਂ ਹਨ, ਉਹ ਮੰਗਾਂ ਲਟਕ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਮਾਰਚ ਮਹੀਨੇ ਦੇ ਅੰਤ ਤੱਕ ਮੀਟਿੰਗ ਦਾ ਸਮਾਂ ਨਾ ਦਿੱਤਾ ਗਿਆ ਤਾਂ ਅਪ੍ਰੈਲ ਦੇ ਪਹਿਲੇ ਹਫ਼ਤੇ ਸੰਘਰਸ਼ ਕਮੇਟੀ ਮੀਟਿੰਗ ਕਰਕੇ ਅਗਲੇ ਸੰਘਰਸ਼ਾਂ ਦਾ ਐਲਾਨ ਕਰੇਗੀ |
ਪਿਛਲੀ ਖ਼ਬਰ ਪਿੰਡ ਕਤਪਾਲੋਂ 'ਚ ਵਾਲੀਬਾਲ ਦੇ ਖੇਡ ਮੈਦਾਨ ਦਾ ਉਦਘਾਟਨ ਅਗਲੀ ਖ਼ਬਰ ਪਿੰਡ ਪੱਤੋਂ ਖ਼ੁਰਦ 'ਚ ਕਈ ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।