22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪੰਜਾਬ 'ਚ ਬਦਲਾਅ ਦੀ ਨੀਂਹ ਰੱਖੇਗੀ ਭਾਜਪਾ ਦੀ ਮੋਗਾ ਰੈਲੀ-ਅਸ਼ਵਨੀ ਸ਼ਰਮਾ

ਅਜੀਤ ਡੈਸਕ 08-03-2026

ਜਲੰਧਰ, 7 ਮਾਰਚ (ਸ਼ਿਵ)-ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ 14 ਮਾਰਚ ਨੂੰ ਮੋਗਾ ਵਿਚ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਹੋਣ ਜਾ ਰਹੀ ਮੋਗਾ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਅਹੁਦੇਦਾਰਾਂ, ਵਰਕਰਾਂ ਨੂੰ ਮਿਹਨਤ ਤੇ ਸਮਰਪਣ ਨਾਲ ਕੰਮ ਕਰਨ ਲਈ ਕਿਹਾ ਹੈ | ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ 'ਚ ਇਕ ਵੱਡੇ ਬਦਲਾਅ ਦੀ ਨੀਂਹ ਰੱਖਣ ਜਾ ਰਹੀ ਹੈ | ਸ੍ਰੀ ਅਸ਼ਵਨੀ ਸ਼ਰਮਾ ਜਲੰਧਰ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ 'ਚ ਮੋਗਾ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹੋਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਨੇ ਜ਼ਿਲ੍ਹਾ ਅਹੁਦੇਦਾਰਾਂ, ਮੰਡਲਾਂ ਤੇ ਵੱਖ-ਵੱਖ ਮੋਰਚਿਆਂ ਤੇ ਸੈੱਲਾਂ ਦੇ ਆਗੂਆਂ ਨਾਲ ਵਿਸਥਾਰਪੂਰਵਕ ਵਿਚਾਰ ਕੀਤੀਆਂ ਗਈਆਂ ਤੇ ਮੋਗਾ ਵਿਚ ਬਦਲਾਅ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਪੰਜਾਬ ਵਧ ਰਹੀ ਨਸ਼ਾਖੋਰੀ, ਗੈਂਗਸਟਰ ਵਾਦ, ਬੇਰੁਜ਼ਗਾਰੀ ਅਤੇ ਵਿਗੜਦੀ ਕਾਨੂੰਨ ਵਿਵਸਥਾ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਤੇ ਇਨ੍ਹਾਂ ਨੂੰ ਲੈ ਕੇ ਭਾਜਪਾ ਪੰਜਾਬੀਆਂ ਨਾਲ ਪਹਿਲਾਂ ਦੀ ਤਰਾਂ ਹਮੇਸ਼ਾ ਹੀ ਦਿ੍ੜ੍ਹਤਾ ਨਾਲ ਖੜ੍ਹੀ ਰਹੇਗੀ ਅਤੇ ਮੋਗਾ ਵਿਚ ਇਹ ਬਦਲਾਅ ਰੈਲੀ ਪੰਜਾਬ ਵਿਚ ਸਕਾਰਾਤਮਿਕ ਬਦਲਾਅ ਦਾ ਇਕ ਮਜ਼ਬੂਤ ਸੰਦੇਸ਼ ਦੇਵੇਗੀ | ਮੀਟਿੰਗ ਵਿਚ ਰਾਕੇਸ਼ ਰਾਠੌਰ, ਕਿ੍ਸ਼ਨ ਦੇਵ ਭੰਡਾਰੀ, ਸ਼ੀਤਲ ਅੰਗੁਰਾਲ, ਜਗਬੀਰ ਸਿੰਘ ਬਰਾੜ, ਸਰਬਜੀਤ ਸਿੰਘ ਮੱਕੜ, ਕਰਮਜੀਤ ਕੌਰ ਚੌਧਰੀ, ਰਾਜੇਸ਼ ਬਾਘਾ, ਅਨਿਲ ਸੱਚਰ, ਰਮਨ ਪੱਬੀ, ਰਵੀ ਮਹਿੰਦਰੂ, ਦੀਵਾਨ ਅਮਿੱਤ ਅਰੋੜਾ, ਅਮਰਜੀਤ ਸਿੰਘ, ਅਮਿੱਤ ਸਿੰਘ ਸੰਧਾ, ਰਾਜੀਵ ਢੀਂਗਰਾ, ਤਰਵਿੰਦਰ ਸੋਈ, ਭਗਵੰਤ ਪ੍ਰਭਾਕਰ, ਹਰੀਸ਼ ਢਲ, ਮਨਜੀਤ ਸਿੰਘ ਟੀਟੂ ਸਮੇਤ ਹੋਰ ਸੀਨੀਅਰ ਆਗੂ ਤੇ ਚਾਰੋਂ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਅਤੇ ਵੱਖ-ਵੱਖ ਸੈੱਲਾਂ ਦੇ ਅਹੁਦੇਦਾਰ ਹਾਜ਼ਰ ਸਨ | ਇਸ ਮੌਕੇ ਰੈਲੀ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਅਹੁਦੇਦਾਰਾਂ ਤੇ ਵਰਕਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਅਸ਼ਵਨੀ ਸ਼ਰਮਾ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਰੈਲੀ 'ਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ |

ਪਿਛਲੀ ਖ਼ਬਰ ਇੰਪਰੂਵਮੈਂਟ ਟਰੱਸਟ ਵੱਲ ਅਲਾਟੀਆਂ ਦੀ ਲਗਾਤਾਰ ਵਧ ਰਹੀ ਹੈ ਕਰੋੜਾਂ ਦੀ ਦੇਣਦਾਰੀ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਤਹਿਤ 'ਦੌੜਦਾ ਪੰਜਾਬ-2 ਤੇ 17ਵੀਂ ਸੀ. ਟੀ. ਹਾਫ ਮੈਰਾਥਨ ਦੌੜ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।