24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਹਰਬੋਲਿੰਦਰ ਸਿੰਘ ਬੋਲੀਨਾ ਹਲਕਾ ਕਰਤਾਰਪੁਰ ਦੇ ਪਚਰੰਗਾ ਸਰਕਲ ਦੇ ਪ੍ਰਧਾਨ ਨਿਯੁਕਤ

ਅਜੀਤ ਡੈਸਕ 08-03-2026
ਭੋਗਪੁਰ, 7 ਮਾਰਚ (ਕਮਲਜੀਤ ਡੱਲੀ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਜਲੰਧਰ ਦਿਹਾਤੀ ਪ੍ਰਧਾਨ ਬਚਿੱਤਰ ਸਿੰਘ ਕੋਹਾੜ ਦੁਆਰਾ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਜਿਸ 'ਚ ਹਰਬੋਲਿੰਦਰ ਸਿੰਘ ਬੋਲੀਨਾ ਨੂੰ ਹਲਕਾ ਕਰਤਾਰਪੁਰ ਦੇ ਸਰਕਲ ਪਚਰੰਗਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀਆਂ ਹਲਕਾ ਕਰਤਾਰਪੁਰ ਦੇ ਇੰਚਾਰਜ ਮਹਿੰਦਰ ਸਿੰਘ ਕੇ. ਪੀ. ਦੀ ਸਿਫਾਰਸ਼ 'ਤੇ ਕੀਤੀਆਂ ਗਈਆਂ ਹਨ | ਹਰਬੋਲਿੰਦਰ ਸਿੰਘ ਬੋਲੀਨਾ ਨੇ ਦੱਸਿਆ ਕਿ ਉਹ ਸਰਕਾਰੀ ਖੰਡ ਮਿੱਲ ਭੋਗਪੁਰ ਦੇ ਡਾਇਰੈਕਟਰ ਵੀ ਸ਼੍ਰੋਮਣੀ ਅਕਾਲੀ ਦਲ ਦੁਆਰਾ ਹੀ ਚੁਣੇ ਗਏ ਸਨ ਤੇ ਉਨ੍ਹਾਂ ਦੇ ਪਿਤਾ ਵੀ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਸਨ | ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਜਲੰਧਰ ਦਿਹਾਤੀ ਦੇ ਪ੍ਰਧਾਨ ਬਚਿੱਤਰ ਸਿੰਘ ਕੋਹਾੜ ਤੇ ਹਲਕਾ ਕਰਤਾਰਪੁਰ ਦੇ ਪਾਰਟੀ ਇੰਚਾਰਜ ਮਹਿੰਦਰ ਸਿੰਘ ਕੇ. ਪੀ. ਦਾ ਧੰਨਵਾਦ ਕਰਦੇ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ |
ਪਿਛਲੀ ਖ਼ਬਰ ਯੂਰਪੀਅਨ ਸਿੱਖ ਕੌਂਸਲ ਬਾਬਾ ਬੰਦਾ ਸਿੰਘ ਬਹਾਦਰ ਐਨ. ਜੀ. ਓ. ਜਰਮਨੀ ਦੀ ਮੀਟਿੰਗ ਅਗਲੀ ਖ਼ਬਰ ਏਕ ਨੂਰ ਹਾਕੀ ਅਕੈਡਮੀ 'ਚ ਲਗਾਇਆ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।