30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸੀਨੀਅਰ ਡਿਪਟੀ ਮੇਅਰ ਬਲਬੀਰ ਬਿੱਟੂ ਦੇ ਵਾਰਡ 'ਚ ਖੁੱਲ੍ਹੀ ਆਮ ਆਦਮੀ ਕਲੀਨਿਕ

ਅਜੀਤ ਡੈਸਕ 29-03-2026
ਜਲੰਧਰ ਛਾਉਣੀ, 28 ਮਾਰਚ (ਪਵਨ ਖਰਬੰਦਾ)-ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਢਿੱਲੋਂ ਬਿੱਟੂ ਦੇ ਵਾਰਡ ਦੇ ਅਧੀਨ ਆਉਂਦੇ ਖੇਤਰ ਨੰਗਲ ਸ਼ਾਮਾਂ ਵਿਖੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇ ਮੰਤਵ ਨਾਲ ਅੱਜ ਆਮ ਆਦਮੀ ਕਲੀਨਿਕ ਦਾ ਉਦਘਾਟਨ ਹਲਕਾ ਆਦਮਪੁਰ ਦੇ ਇੰਚਾਰਜ ਤੇ ਚੇਅਰਮੈਨ ਪਵਨ ਕੁਮਾਰ ਟੀਨੂੰ ਵਲੋਂ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ 'ਆਪ' ਆਗੂ ਨਿਤਿਨ ਕੋਹਲੀ ਵੀ ਹਾਜ਼ਰ ਸਨ | ਇਸ ਦੌਰਾਨ ਸੰਬੋਧਨ ਕਰਦੇ ਹੋਏ ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਖੇਤਰ ਵਾਸੀਆਂ ਨੂੰ ਇਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਗਏ ਹਰੇਕ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ ਤੇ ਲੋਕ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜਾਰੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਦਿੱਤੇ ਜਾ ਰਹੇ ਭਰਵੇਂ ਹੁੰਗਾਰੇ ਨੂੰ ਦੇਖ ਕੇ ਸਾਫ਼ ਨਜ਼ਰ ਆ ਰਿਹਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਇਕ ਵਾਰ ਫਿਰ ਆਮ ਆਦਮੀ ਪਾਰਟੀ ਹੁੰਝਾਫੇਰ ਜਿੱਤ ਪ੍ਰਾਪਤ ਕਰਦੇ ਹੋਏ ਮੁੜ ਪੰਜਾਬ 'ਚ ਸਰਕਾਰ ਬਣਾਏਗੀ | ਇਸ ਦੌਰਾਨ ਵੱਡੀ ਗਿਣਤੀ 'ਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਢਿੱਲੋਂ ਬਿੱਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਸੂਬੇ ਦਾ ਹਰ ਪੱਖੋਂ ਸਰਬਪੱਖੀ ਵਿਕਾਸ ਹੋ ਰਿਹਾ ਹੈ ਤੇ ਲੋਕਾਂ ਨਾਲ ਕੀਤੇ ਇਕ ਇਕ ਵਾਅਦੇ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੂਰਾ ਕੀਤਾ ਜਾ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਲੋਕ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਤੇ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ ਤੇ ਉਹ ਮੇਰੇ ਨਾਲ ਸਿੱਧੇ ਤੌਰ 'ਤੇ ਸੰਪਰਕ ਕਰ ਸਕਦੇ ਹਨ | ਇਸ ਮੌਕੇ ਹੋਰ ਆਗੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਵਾਮੀ ਦਯਾਨੰਦ ਸਰਸਵਤੀ ਭਾਰਤੀ ਸੱਭਿਆਚਾਰ ਤੇ ਵਿਰਾਸਤ ਪ੍ਰਤੀ ਰਾਸ਼ਟਰੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸੇਂਟ ਸੋਲਜਰ ਲਾਅ ਕਾਲਜ 'ਚ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।