30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਗੁਰਦੁਆਰਾ ਬਾਜ਼ਾਰ ਸ਼ੇਖਾਂ ਵਿਖੇ ਗੁਰਮਤਿ ਸਮਾਗਮ ਅੱਜ

ਅਜੀਤ ਡੈਸਕ 29-03-2026
ਜਲੰਧਰ, 28 ਮਾਰਚ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਾਜ਼ਾਰ ਸ਼ੇਖਾਂ ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਉਪਰਾਲਾ ਕਰਦੇ ਹੋਏ ਨਾਨਕਸ਼ਾਹੀ ਨਵਾਂ ਸਾਲ ਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 29 ਮਾਰਚ ਨੂੰ ਸ਼ਾਮ 6 ਵਜੇ ਤੋਂ 10 ਵਜੇ ਤੱਕ ਕਰਵਾਏ ਜਾ ਰਹੇ ਹਨ | ਸਮੁੱਚੇ ਖ਼ਾਲਸਾ ਪੰਥ ਦੀ ਚੜ੍ਹਦੀਕਲਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਲਈ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦੌਰਾਨ ਸ਼ਾਮ 6.30 ਤੋਂ 7 ਵਜੇ ਤੱਕ ਸ੍ਰੀ ਰਹਿਰਾਸ ਸਾਹਿਬ ਦੇ ਪਾਠ, 7 ਤੋਂ 8.15 ਵਜੇ ਤੱਕ ਭਾਈ ਪਰਮਜੀਤ ਸਿੰਘ ਪਾਰਸ ਦੇ ਜੱਥੇ ਵਲੋਂ ਕੀਰਤਨ ਦੀ ਹਾਜ਼ਰੀ ਭਰੀ ਜਾਏਗੀ, ਜਦਕਿ ਸਮਾਗਮ ਦੌਰਾਨ ਰਾਤ 8.30 ਵਜੇ ਤੋਂ 9.30 ਵਜੇ ਤੱਕ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਸਿਮਰਜੀਤ ਸਿੰਘ ਦਾ ਜਥਾ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰੇਗਾ | ਸਮਾਗਮ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ |
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ-ਮਹਿੰਦਰ ਭਗਤ ਅਗਲੀ ਖ਼ਬਰ ਡਰੇਨ ਦੇ ਪਾਣੀ 'ਚ ਸੀਵਰੇਜ ਦਾ ਪਾਣੀ ਨਾ ਪਾਉਣ ਨੂੰ ਲੈ ਕੇ ਏ. ਡੀ. ਸੀ. ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।