30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਦੀ ਮੀਟਿੰਗ

ਅਜੀਤ ਡੈਸਕ 29-03-2026
ਜਲੰਧਰ, 28 ਮਾਰਚ (ਜਸਪਾਲ ਸਿੰਘ)-ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.) ਦੇ ਜਨਰਲ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਦੱਸਿਆ ਕਿ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਨ ਸੰਬੰਧੀ ਅੰਬੇਡਕਰ ਭਵਨ ਵਿਖੇ 14 ਅਪ੍ਰੈਲ ਨੂੰ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ 'ਚ ਪ੍ਰੋ. ਅਨਵਰ ਪਾਸ਼ਾ ਸਾਬਕਾ ਚੇਅਰਪਰਸਨ ਭਾਰਤੀ ਭਾਸ਼ਾਵਾਂ ਕੇਂਦਰ, ਜੇ. ਐਨ. ਯੂ., ਨਵੀਂ ਦਿੱਲੀ ਬਤÏਰ ਮੁੱਖ ਮਹਿਮਾਨ ਪਹੁੰਚ ਰਹੇ ਹਨ ਅਤੇ ਕਾਮਰੇਡ ਮੰਗਤ ਰਾਮ ਪਾਸਲਾ ਪ੍ਰਸਿੱਧ ਸਮਾਜਿਕ ਚਿੰਤਕ ਤੇ ਮਜ਼ਦੂਰ ਨੇਤਾ, ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਨਗੇ ¢ ਇਨ੍ਹਾਂ ਤੋਂ ਇਲਾਵਾ ਡਾ. ਰਾਹੁਲ ਜੱਸੀ ਚੇਅਰਮੈਨ ਅੰਬੇਡਕਰ ਭਵਨ ਟਰੱਸਟ ਜਲੰਧਰ (ਰਜਿ.), ਸੰਨੀ ਥਾਪਰ ਜਨਰਲ ਸਕੱਤਰ ਆਲ ਇੰਡੀਆ ਸਮਤਾ ਸੈਨਿਕ ਦਲ (ਰਜਿ.), ਪੰਜਾਬ ਇਕਾਈ ਤੇ ਹੋਰ ਬੁੱਧੀਜੀਵੀ ਬੁਲਾਰੇ ਵੀ ਬਾਬਾ ਸਾਹਿਬ ਦੇ ਜੀਵਨ ਅਤੇ ਸੰਘਰਸ਼ 'ਤੇ ਆਪਣੇ ਵਿਚਾਰ ਪੇਸ਼ ਕਰਨਗੇ | ਇਸ ਮÏਕੇ ਸੁਸਾਇਟੀ ਦੇ ਪ੍ਰਧਾਨ ਪ੍ਰੋ. ਬਲਬੀਰ, ਮੁਖ-ਸਲਾਹਕਾਰ ਚਰਨ ਦਾਸ ਸੰਧੂ, ਸਰਪ੍ਰਸਤ ਡਾ. ਜੀ. ਸੀ. ਕÏਲ ਤੇ ਡਾ. ਮਹਿੰਦਰ ਸੰਧੂ ਹਾਜ਼ਰ ਸਨ |
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਨੂੰ ਲੋਕ ਗੀਤ ਮੁਕਾਬਲਿਆਂ 'ਚ ਮਿਲਿਆ ਪਹਿਲਾ ਸਥਾਨ ਅਗਲੀ ਖ਼ਬਰ ਪੁਲਿਸ ਡੀ. ਏ. ਵੀ. ਸਕੂਲ 'ਚ ਕਰੀਅਰ ਕਾਊਾਸਲਿੰਗ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।