ਜੰਡਿਆਲਾ ਮੰਜਕੀ, 28 ਮਾਰਚ (ਸੁਰਜੀਤ ਸਿੰਘ ਜੰਡਿਆਲਾ)-ਸਰਕਾਰੀ ਪ੍ਰਾਇਮਰੀ ਸਕੂਲ ਭੰਗਾਲਾ ਬਲਾਕ ਗੁਰਾਇਆ ਵਿਚ ਸਾਲਾਨਾ ਪ੍ਰੋਗਰਾਮ ਕਰਵਾਇਆ, ਜਿਸ ਵਿਚ ਪ੍ਰੀ ਪ੍ਰਾਇਮਰੀ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ ਗਈ | ਇਸ ਮੌਕੇ ਥਾਣਾ ਨੂਰਮਹਿਲ ਦੇ ਇੰਚਾਰਜ ਇੰਸਪੈਕਟਰ ਪਲਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ਪਹਿਲੇ ਤਿੰਨ ਸਥਾਨਾਂ 'ਤੇ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਮੈਂਬਰ ਬਲਾਕ ਸੰਮਤੀ ਸੁਖਵਿੰਦਰ ਸਿੰਘ, ਮੇਜਰ ਸਿੰਘ, ਜਗੀਰ ਕੌਰ, ਹਰਪ੍ਰੀਤ ਕੁਮਾਰ ਪੰਚ, ਪਰਦੀਪ ਕੌਰ ਪੰਚ, ਹਰਪ੍ਰੀਤ ਕੌਰ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਹਰਦੀਪ ਕੌਰ, ਵਿਕਾਸ, ਰਕੇਸ਼ ਕੁਮਾਰ ਸਟੇਟ ਐਵਾਰਡੀ, ਸੰਜੀਵ ਕੁਮਾਰ, ਮਨਜੀਤ ਕੌਰ, ਕਮਲਜੀਤ ਕੌਰ, ਡਾਕਟਰ ਰਾਜ ਕੁਮਾਰ ਆਦਿ ਵੀ ਹਾਜ਼ਰ ਸਨ | ਰਾਕੇਸ਼ ਕੁਮਾਰ ਸਟੇਟ ਐਵਾਰਡੀ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ | ਪ੍ਰਬੰਧਕਾਂ ਵਲੋਂ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ |