01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸ਼ਾਹਕੋਟ ਹਲਕੇ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦਿਨੋਂ-ਦਿਨ ਮਜ਼ਬੂਤ ਹੋ ਰਹੀ-ਸੁਖਵਿੰਦਰ ਸਿੰਘ ਸਾਬੂਵਾਲ

ਅਜੀਤ ਡੈਸਕ 29-03-2026
ਸ਼ਾਹਕੋਟ, 28 ਮਾਰਚ (ਸੁਖਦੀਪ ਸਿੰਘ)-ਸ਼ਾਹਕੋਟ ਦੇ ਪਿੰਡ ਗੇਹਲਣ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਦਰਜਨਾ ਪਰਿਵਾਰਾਂ ਨੇ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਸ਼ਾਮਿਲ ਹੋਏ ਪਰਿਵਾਰਾਂ ਦਾ ਪਰਮਜੀਤ ਸਿੰਘ ਜੌਹਲ ਪਾਰਟੀ ਕੋਆਰਡੀਨੇਟਰ ਨੇ ਸਨਮਾਨ ਕੀਤਾ | ਇਸ ਮੌਕੇ ਸੁਖਵਿੰਦਰ ਸਿੰਘ ਸਾਬੂਵਾਲ ਮੁੱਖ ਸੇਵਾਦਾਰ ਹਲਕਾ ਸ਼ਾਹਕੋਟ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਤੇਜ਼ੀ ਨਾਲ ਹਲਕੇ 'ਚ ਮਜ਼ਬੂਤੀ ਹੋ ਰਹੀ ਹੈ | ਪੰਜਾਬ ਦੀ ਸੱਤ੍ਹਾ 'ਤੇ ਕਾਬਜ਼ ਹੋ ਚੁੱਕੀਆਂ ਪਾਰਟੀਆਂ ਤੋਂ ਲੋਕ ਪੂਰੀ ਤਰ੍ਹਾਂ ਅੱਕ ਚੁੱਕੇ ਹਨ, ਜੋ ਹੁਣ ਵੱਡਾ ਬਦਲਾਅ ਚਾਹੁੰਦੇ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਬਾਜਵਾ, ਸੰਦੀਪ ਸਿੰਘ, ਕਮਲਪ੍ਰੀਤ ਸਿੰਘ, ਬਲਦੇਵ ਸਿੰਘ, ਦਲਜੀਤ ਸਿੰਘ, ਬਲਵਿੰਦਰ ਸਿੰਘ, ਹਰਵਿੰਦਰ ਸਿੰਘ, ਚਰਨਜੀਤ ਸਿੰਘ, ਵਿਜੇ ਕੁਮਾਰ, ਅੰਮਿ੍ਤਪਾਲ ਸਿੰਘ, ਕੰਵਲਜੀਤ ਸਿੰਘ, ਗੁਰਸ਼ਨ ਸਿੰਘ, ਜਸਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਗਗਨਦੀਪ ਸਿੰਘ, ਜਸਕਰਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਤਿਆਰ ਰਹਿਣ-ਕੇ. ਐਸ. ਮੱਖਣ ਅਗਲੀ ਖ਼ਬਰ ਨੌਜਵਾਨ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।