ਨਕੋਦਰ, 28 ਮਾਰਚ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ)-ਚੋਣਾਂ ਦਾ ਬਿਗਲ ਵਜ ਗਿਆ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਤਿਆਰ ਰਹਿਣ | ਅਕਾਲੀ ਦਲ ਵਿਕਾਸ ਤੇ ਸਾਂਝੀ ਵਾਰਤਾ ਦਾ ਪ੍ਰਤੀਕ ਹੈ ਤੇ ਇਹ ਪੰਜਾਬ ਦੀ ਇਕ ਖੇਤਰੀ ਪਾਰਟੀ ਹੈ, ਜੋ ਹਮੇਸ਼ਾ ਪੰਜਾਬ ਦੇ ਹੱਕਾਂ ਦੀ ਵਕਾਲਤ ਕਰਦੀ ਹੈ | ਲੋਕ 2027 ਦੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ | ਇਹ ਪ੍ਰਗਟਾਵਾ ਪ੍ਰਸਿੱਧ ਗਾਇਕ ਕੇ. ਐਸ. ਮੱਖਣ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ | ਕੇ. ਐਸ. ਮੱਖਣ ਨੇ ਕਾਂਗਰਸ ਤੇ 'ਆਪ' ਸਰਕਾਰਾਂ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਸਰਕਾਰ ਤੇ ਮੌਜੂਦਾ 'ਆਪ' ਸਰਕਾਰ ਦੇ ਪੰਜ ਸਾਲਾਂ ਦੇ ਪ੍ਰਦਰਸ਼ਨ ਤੋਂ ਨਾਖੁਸ਼ ਹਨ ਤੇ ਅਕਾਲੀ ਦਲ ਸਰਕਾਰ ਦੇ 10 ਸਾਲਾਂ ਦੇ ਵਿਕਾਸ ਨੂੰ ਯਾਦ ਕਰ ਰਹੇ ਹਨ ਤੇ 2027 ਦੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ | ਉਨ੍ਹਾਂ ਨੂੰ ਅਕਾਲੀ ਦਲ ਤੋਂ ਟਿਕਟ ਮਿਲਣ ਦੀ ਉਮੀਦ ਹੈ ਇਸ ਸਵਾਲ 'ਤੇ ਉਨ੍ਹਾਂ ਕਿਹਾ ਕਿ ਹਾਈਕਮਾਨ ਜੋ ਵੀ ਫੈਸਲਾ ਲਵੇਗੀ, ਉਹ ਸਵੀਕਾਰ ਕੀਤਾ ਜਾਵੇਗਾ |