10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਏ. ਡੀ. ਸੀ. ਪੀ.ਸਿਟੀ-2 ਰਾਕੇਸ਼ ਯਾਦਵ ਦੀ ਅਗਵਾਈ ਹੇਠ ਪੱਛਮੀ ਹਲਕੇ 'ਚ ਚਲਾਈ ਜਾਂਚ ਮੁਹਿੰਮ

ਅਜੀਤ ਡੈਸਕ 04-04-2026
ਜਲੰਧਰ, 3 ਅਪ੍ਰੈਲ (ਐੱਮ. ਐੱਸ. ਲੋਹੀਆ)-ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਦੀ ਅਗਵਾਈ ਹੇਠ ਕਮਿਸ਼ਨਰੇਟ ਪੁਲਿਸ ਵਲੋਂ ਨਸ਼ਿਆਂ ਵਿਰੱਧ ਲਗਾਤਾਰ ਚਲਾਈ ਜਾ ਰਹੀ ਮੁਹਿੰਮ ਤਹਿਤ ਏ. ਡੀ. ਸੀ. ਪੀ. (ਸਿਟੀ-2) ਰਾਕੇਸ਼ ਯਾਦਵ ਦੀ ਅਗਵਾਈ ਹੇਠ ਪੱਛਮੀ ਸਬ-ਡਵੀਜ਼ਨ ਦੇ ਏ. ਸੀ. ਪੀ. ਆਤਿਸ਼ ਭਾਟੀਆ, ਥਾਣਾ ਭਾਰਗੋ ਕੈਂਪ ਦੇ ਮੁਖੀ ਹਰਜਿੰਦਰ ਸਿੰਘ, ਥਾਣਾ ਬਸਤੀ ਬਾਵਾ ਖੇਲ ਦੇ ਮੁਖੀ ਜੈਇੰਦਰ ਸਿੰਘ ਅਤੇ ਡਵੀਜ਼ਨ ਨੰਬਰ 5 ਦੇ ਮੁਖੀ ਯਾਦਵਿੰਦਰ ਸਿੰਘ ਰਾਣਾ ਦੇ ਨਾਲ ਪੁਲਿਸ ਮੁਲਾਜ਼ਮਾਂ ਨੇ ਸ਼ਕਤੀ ਨਗਰ ਪਾਰਕ ਅਤੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਕੀਤੀ | ਏ. ਡੀ. ਸੀ. ਪੀ. ਯਾਦਵ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ | ਇਸ ਦੌਰਾਨ 12 ਦੇ ਕਰੀਬ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ | ਵੱਖ-ਵੱਖ ਮਾਮਲਿਆਂ ਤਹਿਤ ਹਿਰਾਸਤ 'ਚ ਲਏ ਇਨ੍ਹਾਂ ਵਿਅਕਤੀਆਂ ਤੋਂ ਬਰੀਕੀ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ | ਦੱਸਿਆ ਗਿਆ ਹੈ ਕਿ ਕੁਝ ਵਿਅਕਤੀਆਂ ਕੋਲੋਂ ਨਸ਼ੀਲੇ ਪਦਾਰਥ ਵੀ ਬਰਾਮਦ ਹੋਏ ਹਨ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਦੀਪਕ ਬਾਲੀ ਨੇ 'ਦਮੜੀ ਯਾਤਰਾ' ਲਈ ਵਿਸ਼ੇਸ਼ ਰੇਲ ਗੱਡੀ ਨੂੰ ਕੀਤਾ ਰਵਾਨਾ ਅਗਲੀ ਖ਼ਬਰ ਰੰਗਲਾ ਵਿਹੜਾ ਕੋਲ ਨਾਜਾਇਜ਼ ਪਾਰਕਿੰਗ ਪਰਚੀ ਫੀਸ ਵਸੂਲੀ ਕਰਨ 'ਤੇ ਨਿਗਮ ਸਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।