09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਦੀਪਕ ਬਾਲੀ ਨੇ 'ਦਮੜੀ ਯਾਤਰਾ' ਲਈ ਵਿਸ਼ੇਸ਼ ਰੇਲ ਗੱਡੀ ਨੂੰ ਕੀਤਾ ਰਵਾਨਾ

ਅਜੀਤ ਡੈਸਕ 04-04-2026
ਜਲੰਧਰ, 3 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵਲੋਂ ਸੰਤ ਨਿਰਮਲ ਦਾਸ ਜੋੜੇ ਵਾਲੇ, ਸੰਤ ਪ੍ਰਗਟ ਨਾਥ ਤੇ ਹੋਰ ਸੰਤਾਂ-ਮਹਾਂਪੁਰਖਾਂ ਦੀ ਰਹਿਨੁਮਾਈ ਹੇਠ ਦਮੜੀ ਯਾਤਰਾ ਨੂੰ ਵਿਸ਼ੇਸ਼ ਰੇਲ ਗੱਡੀ ਰਾਹੀਂ ਸਥਾਨਕ ਸਿਟੀ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ ਰਵਾਨਾ ਕੀਤਾ | ਇਸ ਮੌਕੇ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮਿ੍ਤਪਾਲ ਸਿੰਘ ਵੀ ਮੌਜੂਦ ਸਨ | ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਨਾਉਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਦਾ ਹਮੇਸ਼ਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ, ਜੋ ਸਾਨੂੰ ਜਾਤ, ਧਰਮ ਤੇ ਨਸਲ ਦੇ ਵਖਰੇਵੇਂ ਤੋਂ ਉੱਪਰ ਉੱਠਣ ਦਾ ਸੰਦੇਸ਼ ਦਿੰਦੀਆਂ ਹਨ | ਸ੍ਰੀ ਭਗਤ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਇਹ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੁਨੀਆ ਦੇ ਕੋਨੇ-ਕੋਨੇ ਵਿਚ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਅਣਥਕ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਉਤਸਵ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਵਿਆਪਕ ਪ੍ਰੋਗਰਾਮ ਉਲੀਕੇ ਗਏ ਹਨ | ਇਸ ਮੌਕੇ ਦੀਪਕ ਬਾਲੀ ਨੇ ਦਮੜੀ ਯਾਤਰਾ ਲਈ ਸੰਗਤਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਉਹ ਕੌਮਾਂ ਹਮੇਸ਼ਾ ਅੱਗੇ ਵਧਦੀਆਂ ਤੇ ਤਰੱਕੀ ਕਰਦੀਆਂ ਹਨ, ਜਿਹੜੀਆਂ ਆਪਣੇ ਗੁਰੂਆਂ-ਪੀਰਾਂ, ਸੰਤਾਂ ਨੂੰ ਯਾਦ ਰੱਖਦੀਆਂ ਹੋਈਆਂ ਉਨ੍ਹਾਂ ਵਲੋਂ ਪਾਏ ਪੂਰਨਿਆਂ 'ਤੇ ਚੱਲਦੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਸਾਡੇ ਮਹਾਨ ਗੁਰੂਆਂ ਅਤੇ ਸੰਤਾਂ ਵਲੋਂ ਦਰਸਾਏ ਮਾਰਗ 'ਤੇ ਚੱਲਦੇ ਹੋਏ ਹਰ ਵਰਗ ਦੀ ਭਲਾਈ ਤੇ ਖੁਸ਼ਹਾਲੀ ਲਈ ਲਗਾਤਾਰ ਕੰਮ ਕਰ ਰਹੀ ਹੈ | ਇਸ ਮੌਕੇ ਸੰਤ ਸਤਵਿੰਦਰ ਹੀਰਾ, ਭੈਣ ਸੰਤੋਸ਼, 'ਆਪ' ਆਗੂ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ, ਰਜਿੰਦਰ ਸਿੰਘ (ਸਾਬਕਾ ਐਸ. ਐਸ. ਪੀ.), ਸਤਿੰਦਰ ਸਿੰਘ ਬਿੱਟਾ ਤੋਂ ਇਲਾਵਾ ਸੰਤ ਸਮਾਜ ਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ |
ਪਿਛਲੀ ਖ਼ਬਰ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋ ਬਰੀ ਅਗਲੀ ਖ਼ਬਰ ਏ. ਡੀ. ਸੀ. ਪੀ.ਸਿਟੀ-2 ਰਾਕੇਸ਼ ਯਾਦਵ ਦੀ ਅਗਵਾਈ ਹੇਠ ਪੱਛਮੀ ਹਲਕੇ 'ਚ ਚਲਾਈ ਜਾਂਚ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।