09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਿਵਲ ਹਸਪਤਾਲ 'ਚ ਨਸ਼ਾ ਮੁਕਤੀ ਕੇਂਦਰ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ

ਅਜੀਤ ਡੈਸਕ 04-04-2026
ਜਲੰਧਰ, 3 ਅਪ੍ਰੈਲ (ਐੱਮ. ਐੱਸ. ਲੋਹੀਆ) — ਸਿਵਲ ਹਸਪਤਾਲ ਵਿਖੇ ਚੱਲ ਰਹੇ ਨਸ਼ਾ ਮੁਕਤੀ ਕੇਂਦਰ ਦਾ ਅੱਜ ਸਿਵਲ ਸਰਜਨ ਡਾ. ਰਾਜੇਸ਼ ਗਰਗ ਵਲੋਂ ਜਾਇਜ਼ਾ ਲਿਆ ਗਿਆ | ਸਿਵਲ ਸਰਜਨ ਵਲੋਂ ਮੌਕੇ 'ਤੇ ਇਲਾਜ ਲਈ ਆਏ ਮਰੀਜ਼ਾਂ ਨਾਲ ਗਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਲਈ, ਉਨ੍ਹਾਂ ਨੇ ਨਸ਼ਾ ਮੁਕਤੀ ਕੇਂਦਰ ਦੇ ਸਿਹਤ ਸਟਾਫ਼ ਨੂੰ ਆਪਣੀ ਮਰਜ਼ੀ ਨਾਲ ਇਲਾਜ ਲਈ ਦਾਖ਼ਲ ਹੋਣ ਵਾਲੇ ਮਰੀਜ਼ਾਂ ਵੱਲ ਵਿਸ਼ੇਸ਼ ਤੌਰ 'ਤੇ ਧਿਆਨ ਦੇਣ ਦੀ ਹਦਾਇਤ ਕੀਤੀ | ਸਿਵਲ ਸਰਜਨ ਵਲੋਂ ਨਸ਼ਾ ਮੁਕਤੀ ਕੇਂਦਰ 'ਚ ਇਲਾਜ ਲਈ ਦਾਖ਼ਲ ਮਰੀਜ਼ਾਂ ਦੀਆਂ ਫਾਈਲਾਂ ਚੈੱਕ ਕੀਤੀਆਂ ਗਈਆਂ ਅਤੇ ਜਾਣਕਾਰੀ ਲਈ ਗਈ ਕਿ ਕੀ ਉਨ੍ਹਾਂ ਨੂੰ ਹਸਪਤਾਲ 'ਚੋਂ ਦਵਾਈਆਂ ਮੁਫ਼ਤ ਹੀ ਮਿਲ ਰਹੀਆਂ ਹਨ ਤਾਂ ਮਰੀਜ਼ਾਂ ਵਲੋਂ ਦੱਸਿਆ ਗਿਆ ਕਿ ਸਾਨੂੰ ਸਾਰੀਆਂ ਦਵਾਈਆਂ ਹਸਪਤਾਲ 'ਚੋਂ ਮੁਫ਼ਤ ਹੀ ਮਿਲ ਰਹੀਆਂ ਹਨ | ਉਨ੍ਹਾਂ ਨੇ ਮਰੀਜ਼ਾਂ ਨੂੰ ਨਸ਼ਿਆਂ ਦੇ ਵਾਤਾਵਰਨ ਤੋਂ ਦੂਰ ਰਹਿ ਕੇ ਖੇਡ, ਯੋਗ, ਕਸਰਤ, ਆਸਨ ਅਤੇ ਰੋਜ਼ਾਨਾ ਸੈਰ ਕਰਨ ਲਈ ਪ੍ਰੇਰਿਤ ਕੀਤਾ | ਸਿਵਲ ਸਰਜਨ ਨੇ ਨਸ਼ਾ ਮੁਕਤੀ ਕੇਂਦਰ ਵਿਖੇ ਮੌਜੂਦ ਸਟਾਫ਼ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਮਾਨਸਿਕ ਰੋਗਾਂ ਦੇ ਮਾਹਿਰ ਡਾ. ਅਭਯਰਾਜ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਬਾਣੀ ਕੀਰਤਨ ਤੇ ਤਬਲਾ ਵਾਦਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਅਕਾਲ ਅਕੈਡਮੀ ਧਨਾਲ ਕਲਾਂ ਵਿਖੇ ਇਕ ਰੋਜ਼ਾ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।