08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਨੰਬਰਦਾਰ ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਮੰਗਾਂ ਸੰਬੰਧੀ ਦਿੱਤਾ ਮੰਗ-ਪੱਤਰ

ਅਜੀਤ ਡੈਸਕ 04-04-2026
ਜਲੰਧਰ, 3 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਪੰਜਾਬ ਨੰਬਰਦਾਰ ਯੂਨੀਅਨ (643) ਵਲੋਂ ਨੰਬਰਦਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਯੂਨੀਅਨ ਦੇ ਜਲੰਧਰ ਸ਼ਹਿਰੀ ਦੇ ਪ੍ਰਧਾਨ ਗੁਰਦੇਵ ਲਾਲ ਸੰਧੂ ਤੇ ਦਿਹਾਤੀ ਦੇ ਪ੍ਰਧਾਨ ਹਰਕੰਵਲ ਸਿੰਘ ਮੁੰਧ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਇਕ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਡਿਪਟੀ ਕਮਿਸਨਰ ਨੂੰ ਦਿੱਤੇ ਮੰਗ-ਪੱਤਰ 'ਚ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਸਰਕਾਰ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ | ਯੂਨੀਅਨ ਆਗੂਆਂ ਨੇ ਦੱਸਿਆ ਕਿ ਜਿਸ ਤਰ੍ਹਾਂ 2022 ਵਿਚ ਨੰਬਰਦਾਰਾਂ ਨੇ ਦੂਜੀਆਂ ਪਾਰਟੀਆਂ ਦਾ ਬਾਈਕਾਟ ਕਰਕੇ 'ਆਪ' ਦਾ ਸਮਰਥਨ ਕੀਤਾ ਸੀ, ਜੇ ਹੁਣ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸਰਕਾਰ ਦਾ ਬਾਈਕਾਟ ਕਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ | ਉਨ੍ਹਾਂ ਨੇ ਕਿਹਾ ਕਿ ਸਰਕਾਰ ਯੂਨੀਅਨ ਦੀਆਂ ਹੱਕੀ ਮੰਗਾਂ ਨੂੰ ਜਲਦ ਪੂਰਾ ਕਰੇ | ਇਸ ਮੌਕੇ ਨੰਬਰਦਾਰ ਕੈਲਾਸ ਕੁਮਾਰ, ਸੁਰਜੀਤ ਸਿੰਘ ਹੇਅਰ, ਰਤਨ ਰਾਏ ਨਕੋਦਰ, ਨਵਜੋਤ ਸਿੰਘ, ਜਰਨੈਲ ਸਿੰਘ, ਅਰਸਦੀਪ, ਇੰਦਰਜੀਤ ਸਿੰਘ, ਸੁਖਦੇਵ ਸਿੰਘ, ਚਰਨਜੀਤ ਸਿੰਘ, ਭਜਨ ਸਿੰਘ, ਹਰਨੇਕ ਸਿੰਘ ਲੋਹੀਆਂ, ਗੁਰਮੇਲ ਸਿੰਘ ਸਰਾਏ ਤੇ ਹੋਰ ਵੀ ਨੰਬਰਦਾਰ ਮੌਜੂਦ ਸਨ |
ਪਿਛਲੀ ਖ਼ਬਰ ਸੋਚ ਔਰਟਿਜ਼ਮ ਸੁਸਾਇਟੀ ਆਫ਼ ਪੰਜਾਬ ਨੇ ਵਿਸ਼ਵ ਅÏਰਟਿਜ਼ਮ ਜਾਗਰੂਕਤਾ ਦਿਵਸ ਮੌਕੇ ਲਗਾਈ ਪ੍ਰਦਰਸ਼ਨੀ ਅਗਲੀ ਖ਼ਬਰ ਸਰਕਾਰ ਨੇ 4 ਸਾਲਾਂ 'ਚ ਸਾਰੇ ਵਾਅਦੇ ਪੂਰੇ ਕੀਤੇ-ਢੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।