10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਨਵੇਂ ਆਏ ਡੀ. ਸੀ. ਵਰਜੀਤ ਸਿੰਘ ਵਾਲੀਆ ਨੇ ਸੰਭਾਲਿਆ ਚਾਰਜ

ਨਵੇਂ ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ ਸ਼ੁੱਕਰਵਾਰ ਨੂੰ ਅਹੁਦਾ ਸੰਭਾਲਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਗਾਰਡ ਆਫ ਆਨਰ ਤੋਂ ਸਲਾਮੀ ਲੈਂਦੇ ਹੋਏ | (ਵਿਚਕਾਰ) ਜ਼ਿਲ੍ਹੇ ਦੇ ਨਵੇਂ ਆਏ ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ ਨੂੰ ਗੁਲਦਸਤਾ ਦੇ ਕੇ ਸਵਾਗਤ ਕਰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਹਰਵਿੰਦਰ ਸਿੰਘ ਵਿਰਕ | (ਸੱਜੇ) ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ 'ਚ ਚਾਰਜ ਲੈਣ ਪੁੱਜੇ ਨਵੇਂ ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ ਨੂੰ ਗੁਲਦਸਤਾ ਦੇ ਕੇ ਜੀ ਆਇਆਂ ਆਖਦੇ ਹੋਏ ਆਰ. ਟੀ. ਓ. ਬਲਜਿੰਦਰ ਸਿੰਘ | ਤਸਵੀਰਾਂ : ਮੁਨੀਸ਼ <br/> ਅਹੁਦੇ ਦਾ ਚਾਰਜ ਲੈਂਦੇ ਹੋਏ ਡੀ. ਸੀ. ਵਰਜੀਤ ਸਿੰਘ ਵਾਲੀਆ | ਤ 11-04-2026
ਜਲੰਧਰ, 10 ਅਪ੍ਰੈਲ (ਜਤਿੰਦਰ ਪੰਮੀ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਸਾਰਿਆਂ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ 'ਤੇ ਲਾਗੂ ਕਰਾਂਗੇ | ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ, ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ | ਇਹ ਪ੍ਰਗਟਾਵਾ 2018 ਬੈਚ ਦੇ ਆਈ. ਏ. ਐੱਸ. ਅਧਿਕਾਰੀ ਵਰਜੀਤ ਸਿੰਘ ਵਾਲੀਆ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚਾਰਜ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਲਾਭ ਜ਼ਮੀਨੀ ਪੱਧਰ 'ਤੇ ਲੋਕਾਂ ਤੱਕ ਪਹੁੰਚਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ | ਡਿਪਟੀ ਕਮਿਸ਼ਨਰ ਵਾਲੀਆ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਵਿਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਉਨ੍ਹਾਂ ਦੀਆਂ ਪ੍ਰਮੁੱਖ ਤਰਜੀਹਾਂ ਵਿਚੋਂ ਇਕ ਰਹੇਗਾ | ਜ਼ਿਲ੍ਹੇ ਨਾਲ ਆਪਣੀ ਸਾਂਝ ਯਾਦ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੇ ਇਥੇ ਆਪਣੀ ਇਕ ਸਾਲ ਦੀ ਫੀਲਡ ਸਿਖਲਾਈ ਮੁਕੰਮਲ ਕੀਤੀ ਸੀ ਅਤੇ ਕੋਵਿਡ-19 ਮਹਾਂਮਾਰੀ ਤੇ ਹੜ੍ਹ ਦੀ ਸਥਿਤੀ ਦੇ ਪ੍ਰਬੰਧਨ ਵਿਚ ਵੀ ਕੰਮ ਕੀਤਾ | ਇਸ ਤੋਂ ਪਹਿਲਾਂ, ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ | ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ | ਅਧਿਕਾਰੀਆਂ ਤੇ ਸਟਾਫ ਨਾਲ ਮੀਟਿੰਗ ਦੌਰਾਨ ਡੀ. ਸੀ. ਵਾਲੀਆ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਲਗਨ ਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ | ਦੱਸਣਯੋਗ ਹੈ ਕਿ ਜਲੰਧਰ ਵਿਚ ਤਾਇਨਾਤ ਹੋਣ ਤੋਂ ਪਹਿਲਾਂ ਵਰਜੀਤ ਸਿੰਘ ਵਾਲੀਆ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ | ਇਸ ਤੋਂ ਬਾਅਦ ਉਹ ਪਟਿਆਲਾ ਦੇ ਡਿਪਟੀ
ਪਿਛਲੀ ਖ਼ਬਰ ਸੀਨੀਅਰ ਡਿਪਟੀ ਮੇਅਰ ਵਲੋਂ ਸ਼ਹਿਰ ਵਿਚ ਲੱਗਦੀਆਂ ਮੰਡੀਆਂ ਦਾ ਰਿਕਾਰਡ ਤਲਬ ਅਗਲੀ ਖ਼ਬਰ ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਵਲੋਂ ਖੇਡ ਅਧਿਆਪਕਾਂ ਤੇ ਸਕੂਲ ਮੁਖੀਆਂ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।