08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਗੁਰੂ ਨਾਨਕ ਨੈਸ਼ਨਲ ਪਬਲਿਕ ਹਾਈ ਸਕੂਲ ਨਕੋਦਰ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ

ਅਜੀਤ ਡੈਸਕ 11-04-2026
ਨਕੋਦਰ, 10 ਅਪ੍ਰੈਲ (ਗੁਰਵਿੰਦਰ ਸਿੰਘ)-ਗੁਰੂ ਨਾਨਕ ਨੈਸ਼ਨਲ ਪਬਲਿਕ ਹਾਈ ਸਕੂਲ ਨਕੋਦਰ ਵਿਖੇ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ | ਇਸ ਮÏਕੇ ਸਿੰਘ ਸਭਾ ਗੁਰਦੁਆਰੇ ਦੇ ਪਾਠੀ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿਚ ਸਾਰੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਇਸ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਸਕੱਤਰ ਸ: ਅਮਰਜੀਤ ਸਿੰਘ ਸੋਹਲ ਤੇ ਕਮੇਟੀ ਮੈਂਬਰ ਹਰਦੇਵ ਸਿੰਘ ਅÏਜਲਾ ਨੇ ਵਿਸ਼ੇਸ਼ ਤÏਰ 'ਤੇ ਆਪਣੀ ਹਾਜ਼ਰੀ ਲਗਵਾਈ | ਇਨ੍ਹਾਂ ਦੇ ਨਾਲ ਹੀ ਕਾਲਜ ਅਤੇ ਕਾਲਜੀਏਟ ਦੇ ਸਟਾਫ਼ ਵੀ ਸ਼ਾਮਿਲ ਹੋਏ | ਨਵੇਂ ਸੈਸ਼ਨ ਦੇ ਪ੍ਰਫੁੱਲਿਤ ਹੋਣ, ਸਕੂਲ ਦੇ ਦਿਨ-ਦੁੱਗਣੀ ਰਾਤ ਚÏਗਣੀ ਤਰੱਕੀ, ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ ਗਈ | ਪਾਠ ਦੀ ਸਮਾਪਤੀ ਉਪਰੰਤ ਹਾਜ਼ਰ ਹੋਏ ਸਾਰੇ ਸਟਾਫ਼ ਤੇ ਵਿਦਿਆਰਥੀਆਂ ਨੂੰ ਚਾਹ ਪ੍ਰਸ਼ਾਦ ਦੇ ਲੰਗਰ ਵਰਤਾਏ ਗਏ |
ਪਿਛਲੀ ਖ਼ਬਰ ਏਕਮ ਪਬਲਿਕ ਸਕੂਲ ਮਹਿਤਪੁਰ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਲੋਹੀਆਂ ਦੇ ਡਾਕਘਰ ਦਾ ਪੋਸਟ ਮਾਸਟਰ ਰੋਜ਼ਾਨਾ ਆਉਂਦਾ ਹੈ ਲੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।