07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸ਼ਾਹਕੋਟ ਵਿਖੇ ਖ਼ਾਲਸਾ ਪੰਥ ਜੀ ਦੇ ਸਾਜਨਾ ਦਿਵਸ ਨੂੰ ਸਮਰਪਿਤ 5 ਦਿਨਾਂ ਗੁਰਮਤਿ ਸਮਾਗਮਾਂ ਦੀ ਆਰੰਭਤਾ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਗੁਰਮਤਿ ਸਮਾਗਮ ਦੀ ਆਰੰਭਤਾ ਮੌਕੇ ਕੀਰਤਨ ਕਰਦਾ ਹਜ਼ੂਰੀ ਰਾਗੀ ਭਾਈ ਮਨਜੀਤ ਸਿੰਘ ਦਾ ਜਥਾ | ਤਸਵੀਰ : ਸੁਖਦੀਪ ਸਿੰਘ <br/> 11-04-2026
ਸ਼ਾਹਕੋਟ, 10 ਅਪ੍ਰੈਲ (ਸੁਖਦੀਪ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਪੰਥ ਜੀ ਦੇ ਸਾਜਨਾ ਦਿਵਸ ਨੂੰ ਸਮਰਪਿਤ 5 ਦਿਨਾਂ ਗੁਰਮਤਿ ਸਮਾਗਮਾਂ ਦੀ ਅੱਜ ਰਾਤ ਦੇ ਦੀਵਾਨ ਨਾਲ ਆਰੰਭਤਾ ਹੋਈ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਸੁੰਦਰ ਫੁੱਲਾਂ ਤੇ ਰੌਸ਼ਨੀਆਂ ਨਾਲ ਸਜਾਵਟ ਕੀਤੀ ਗਈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ ਨੇ ਦੱਸਿਆ ਕਿ 10 ਤੇ 11 ਅਪ੍ਰੈਲ ਨੂੰ ਰਾਤ ਦੇ ਦੀਵਾਨ ਸਜਾਏ ਜਾਣਗੇ | 12 ਅਪ੍ਰੈਲ ਨੂੰ ਸਵੇਰੇ 5 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 13 ਅਪ੍ਰੈਲ ਨੂੰ ਸਵੇਰੇ 6 ਵਜੇ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਦੀ ਸੇਵਾ ਹੋਵੇਗੀ | 14 ਅਪ੍ਰੈਲ ਨੂੰ ਸਵੇਰੇ 7 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਵੇਰੇ 10 ਵਜੇ ਅੰਮਿ੍ਤ ਸੰਚਾਰ ਹੋਵੇਗਾ | ਇਸ ਮੌਕੇ ਰਾਤ ਦੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ | ਉਨ੍ਹਾਂ ਦੱਸਿਆ ਕਿ ਗੁਰਮਤਿ ਸਮਾਗਮ ਮੌਕੇ ਭਾਈ ਮਨਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ (ਅੰਮਿ੍ਤਸਰ), ਭਾਈ ਦਿਲਬਾਗ ਸਿੰਘ ਹਜ਼ੂਰੀ ਰਾਗੀ ਸ੍ਰੀ ਬੇਰ ਸਾਹਿਬ (ਸੁਲਤਾਨਪੁਰ ਲੋਧੀ) ਅਤੇ ਭਾਈ ਮਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਬੇਰ ਸਾਹਿਬ (ਸੁਲਤਾਨਪੁਰ ਲੋਧੀ) ਸੰਗਤਾਂ ਨੂੰ ਗੁਰਬਾਣੀ-ਕੀਰਤਨ ਰਾਹੀਂ ਨਿਹਾਲ ਕਰਨਗੇ |
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਭੋਗਪੁਰ ਦੀ ਸਰਬਸੰਮਤੀ ਨਾਲ ਚੋਣ ਅਗਲੀ ਖ਼ਬਰ ਖੇਤਾਂ 'ਚ ਡਿੱਗਿਆ ਇਕ ਡਰੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।