06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

1 ਕਿੱਲੋ 36 ਗ੍ਰਾਮ ਹੈਰੋਇਨ ਸਮੇਤ ਨਸ਼ਾ ਸਮਗਲਰ ਕਾਬੂ

ਅਜੀਤ ਡੈਸਕ 13-04-2026
ਜਲੰਧਰ, 12 ਅਪ੍ਰੈਲ (ਜਤਿੰਦਰ ਪੰਮੀ)-ਏ. ਐਨ. ਟੀ. ਐਫ. ਜਲੰਧਰ ਰੇਂਜ ਵਲੋਂ 1 ਕਿੱਲੋ 36 ਗ੍ਰਾਮ ਹੈਰੋਇਨ ਸਮੇਤ ਨਸ਼ਾ ਸਮੱਗਲਰ ਨੂੰ ਕਾਬੂ ਕੀਤਾ ਗਿਆ ਹੈ | ਨਸ਼ਾ ਸਮੱਗਲਰ ਦੀ ਪਛਾਣ ਹਰਵਿੰਦਰ ਸਿੰਘ ਉਰਫ ਗਿੰਦੀ ਵਾਸੀ ਪਿੰਡ ਵੋਹਰਾਂ, ਥਾਣਾ ਮਹਿਤਪੁਰ ਵਜੋਂ ਹੋਈ ਹੈ | ਇਸ ਸੰਬੰਧੀ ਜਗਜੀਤ ਸਿੰਘ ਸਰੋਆ, ਸਹਾਇਕ ਇੰਸਪੈਕਟਰ ਜਨਰਲ ਪੁਲਿਸ, ਐਂਟੀ ਨਾਰਕੋਟਿਕਸ ਟਾਸਕ ਫੋਰਸ, ਜਲੰਧਰ ਰੇਂਜ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਡੀ. ਐਸ. ਪੀ. ਦੀ ਅਗਵਾਈ ਹੇਠ ਨਸ਼ਾ ਤਸਕਰਾਂ/ਸਮਗਲਰਾਂ 'ਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਏ. ਐਨ. ਟੀ. ਐਫ. ਜਲੰਧਰ ਰੇਂਜ ਨੇ ਨਸ਼ਾ ਤਸਕਰ ਨੂੰ 1 ਕਿੱਲੋ 36 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ | ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ ਥਾਣਾ ਏ. ਐਨ. ਟੀ. ਐਫ. ਐਸ. ਏ. ਐਸ. ਨਗਰ (ਮੁਹਾਲੀ) ਵਿਖੇ ਏ. ਐੱਸ. ਆਈ. ਮਨਜੀਤ ਸਿੰਘ ਵਲੋਂ ਕੇਸ ਦਰਜ ਕਰਕੇ ਤਫਤੀਸ਼ ਅਮਲ 'ਚ ਲਿਆਂਦੀ ਜਾ ਰਹੀ ਹੈ | ਏ. ਆਈ. ਜੀ. ਸਰੋਆ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਹਰਵਿੰਦਰ ਸਿੰਘ ਉਰਫ ਗਿੰਦੀ ਪੁੱਤਰ ਕਾਲਾ ਨੇ ਦੱਸਿਆ ਕਿ ਉਹ 10ਵੀਂ ਪਾਸ ਹੈ ਤੇ ਪਲੰਬਰ ਦਾ ਕੰਮ ਕਰਦਾ ਹੈ | ਜਲਦੀ ਅਮੀਰ ਹੋਣ ਤੇ ਇਸ ਕੰਮ 'ਚ ਜ਼ਿਆਦਾ ਕਮਾਈ ਹੋਣ 'ਤੇ ਇਹ ਧੰਦਾ ਸੋਖਾ ਹੋਣ ਕਰਕੇ ਇਹ ਨਸ਼ਾ ਵੇਚਣ ਲੱਗ ਪਿਆ |
ਪਿਛਲੀ ਖ਼ਬਰ ਰੇਤਾ ਨਾਲ ਓਵਰਲੋਡ ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਦੋ ਨੌਜਵਾਨਾਂ ਦੀ ਮੌਤ, ਪਤੀ-ਪਤਨੀ ਜ਼ਖ਼ਮੀ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਲਗਾਇਆ ਮੁਫ਼ਤ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।