04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਵਿਸਾਖੀ ਮੇਲੇ ਨੂੰ ਲੈ ਕੇ ਸ੍ਰੀ ਦੇਵੀ ਤਲਾਬ ਮੰਦਰ 'ਚ ਸ਼ਾਹੀ ਇਸ਼ਨਾਨ ਦੀਆਂ ਤਿਆਰੀਆਂ ਮੁਕੰਮਲ

ਅਜੀਤ ਡੈਸਕ 13-04-2026
ਜਲੰਧਰ, 12 ਅਪ੍ਰੈਲ (ਸ਼ੈਲੀ)-ਵਿਸਾਖੀ ਤਿਉਹਾਰ ਦੇ ਚਲਦੇ ਸ੍ਰੀ ਦੇਵੀ ਤਾਲਾਬ ਮੰਦਰ ਪ੍ਰਬੰਧਕ ਕਮੇਟੀ ਵਲੋਂ 14 ਅਪ੍ਰੈਲ ਨੂੰ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਵਿਚ ਵਿਸਾਖੀ ਮੇਲੇ ਦੀਆਂ ਤਿਆਰੀਆਂ ਜਾਰੀ ਹਨ | ਮੰਦਰ ਨੂੰ ਸੁੰਦਰ ਰੌਸ਼ਨੀ ਨਾਲ ਸਜਾਇਆ ਜਾ ਰਿਹਾ ਹੈ | ਸ਼ਰਧਾਲੂ ਮੇਲੇ ਦੌਰਾਨ 4 ਵਜੇ ਤੋਂ ਹੀ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰ ਸਕਣਗੇ | ਪਵਿੱਤਰ ਸਰੋਵਰ ਵਿਚ ਪਾਣੀ ਛੱਡ ਦਿੱਤਾ ਗਿਆ ਹੈ ਤੇ ਸ਼ਰਧਾਲੂ 14 ਅਪ੍ਰੈਲ ਨੂੰ ਸ਼ਾਹੀ ਇਸ਼ਨਾਨ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ | ਇਸ ਸਾਲ ਸ੍ਰੀ ਦੇਵੀ ਤਲਾਬ ਮੰਦਰ ਪ੍ਰਬੰਧਕ ਕਮੇਟੀ 14 ਅਪ੍ਰੈਲ ਨੂੰ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਮੰਦਰ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸ਼ੀਤਲ ਵਿਜ ਦੀ ਪ੍ਰਧਾਨਗੀ ਹੇਠ ਵਿਸਾਖੀ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਸ੍ਰੀ ਦੇਵੀ ਤਲਾਬ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ੀਤਲ ਵਿਜ, ਜਨਰਲ ਸਕੱਤਰ ਰਾਜੇਸ਼ ਵਿਜ, ਸੀਨੀਅਰ ਉਪ ਪ੍ਰਧਾਨ ਲਲਿਤ ਗੁਪਤਾ ਤੇ ਕੈਸ਼ੀਅਰ ਪਵਿੰਦਰ ਬਹਿਲ ਨੇ ਦੱਸਿਆ ਕਿ ਸੰਤ ਸਮਾਜ ਦੀ ਅਗਵਾਈ ਹੇਠ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਿਰ ਦੇ ਪਵਿੱਤਰ ਦਰਬਾਰ ਵਿਚ ਸ਼ਾਹੀ ਇਸ਼ਨਾਨ 14 ਅਪ੍ਰੈਲ ਨੂੰ ਸਵੇਰੇ 4 ਵਜੇ ਸ਼ੁਰੂ ਹੋਵੇਗਾ | ਅÏਰਤਾਂ ਲਈ ਵੱਖਰੇ ਪ੍ਰਬੰਧ ਕੀਤੇ ਜਾਣਗੇ | ਪ੍ਰਸ਼ਾਸਨ ਵਲੋਂ ਸ਼ਾਹੀ ਇਸ਼ਨਾਨ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ ਪਵਿੱਤਰ ਸਰੋਵਰ ਦੇ ਨੇੜੇ ਪੁਲਿਸ ਕਰਮਚਾਰੀ, ਪੀ. ਏ. ਪੀ. ਤੇ ਨਿੱਜੀ ਗੋਤਾਖੋਰ ਤਾਇਨਾਤ ਕਰੇਗਾ | ਉਨ੍ਹਾਂ ਦੱਸਿਆ ਕਿ ਲੰਗਰ 14 ਅਪ੍ਰੈਲ ਨੂੰ ਸਵੇਰੇ 7 ਵਜੇ ਤੋਂ ਹੀ ਸ਼ੁਰੂ ਹੋ ਜਾਣਗੇ |
ਪਿਛਲੀ ਖ਼ਬਰ ਭਾਜਪਾ ਦੇ ਸਿਖਲਾਈ ਕੈਂਪ 'ਚ ਕੇਂਦਰ ਦੀਆਂ ਕਲਿਆਣਕਾਰੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਅਗਲੀ ਖ਼ਬਰ ਰਿਹਾਇਸ਼ੀ ਕਾਲੋਨੀਆਂ 'ਚ ਮਹਿੰਗੀਆਂ ਪੈਣਗੀਆਂ ਹੁਣ ਨਾਜਾਇਜ਼ ਵਪਾਰਕ ਸਰਗਰਮੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।