03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਏ. ਐਨ. ਗੁਜਰਾਲ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 13-04-2026
ਜਲੰਧਰ, 12 ਅਪ੍ਰੈਲ (ਪਵਨ ਖਰਬੰਦਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 8ਵੀਂ ਜਮਾਤ ਦੇ ਨਤੀਜੇ ਦੌਰਾਨ ਏ. ਐਨ. ਗੁਜਰਾਲ ਸੀਨੀਅਰ ਸੈਕੰਡਰੀ ਦਾ ਨਤੀਜਾ 100 ਫ਼ੀਸਦੀ ਰਿਹਾ | ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਨਤੀਜੇ ਦੌਰਾਨ ਸਕੂਲ ਦੀ ਵਿਦਿਆਰਥਣ ਰਾਧਾ ਕੁਮਾਰੀ ਨੇ 87 ਫ਼ੀਸਦੀ ਅੰਕ ਲੈ ਕੇ ਸਕੂਲ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ | ਸਕੂਲ ਦੀ ਵਿਦਿਆਰਥਣਾਂ ਚੰਦਾ ਕੁਮਾਰੀ ਤੇ ਸੁਮਨ ਨੇ 84 ਫ਼ੀਸਦੀ ਅੰਕ ਹਾਸਿਲ ਕੀਤੇ | ਸਕੂਲ ਦੇ ਡਾਇਰੈਕਟਰ ਮੈਡਮ ਨਵਿਤਾ ਜੋਸ਼ੀ, ਪਿ੍ੰਸੀਪਲ ਜੀਵਨ ਜੋਤੀ, ਕਾਰਜਕਾਰੀ ਪਿ੍ੰਸੀਪਲ ਜਤਿੰਦਰ ਕੌਰ ਤੇ ਸਮੂਹ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ | ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਹੀ ਲਗਨ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਟਿੱਪਰ ਦਾ ਟਰਾਲਾ ਹਾਈ ਵੋਲਟੇਜ਼ ਤਾਰਾਂ ਨਾਲ ਟਕਰਾਉਣ ਕਾਰਨ ਮੁਰੰਮਤ ਕਰ ਰਿਹਾ ਮਕੈਨਿਕ ਜ਼ਖ਼ਮੀ ਅਗਲੀ ਖ਼ਬਰ ਮੋਟਰਸਾਈਕਲ ਰੈਲੀ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।