03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸੋਨੂ ਸੰਧਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੁੜ ਬੁਲਾਰੇ ਨਿਯੁਕਤ

ਅਜੀਤ ਡੈਸਕ 13-04-2026
ਜਲੰਧਰ, 12 ਅਪ੍ਰੈਲ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਜਗਦੀਪ ਸਿੰਘ ਸੋਨੂ ਸੰਧਰ ਨੂੰ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਦੀਆਂ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦੇ ਹੋਏ ਜ਼ਿਲਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦਾ ਮੁੜ ਤੋਂ ਬੁਲਾਰਾ ਨਿਯੁਕਤ ਕੀਤਾ ਗਿਆ ਹੈ | ਆਪਣੀ ਨਿਯੁਕਤੀ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕੈਪਟਨ ਸੰਦੀਪ ਸੰਧੂ ਤੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਦੱਸਣਯੋਗ ਹੈ ਕਿ ਜਗਦੀਪ ਸਿੰਘ ਸੋਨੂ ਸੰਧਰ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦੇ ਬੁਲਾਰੇ ਵਜੋਂ ਸੇਵਾ ਨਿਭਾ ਰਹੇ ਹਨ | ਇਸ ਮੌਕੇ ਸੋਨੂ ਸੰਧਰ ਨੇ ਕਿਹਾ ਕਿ ਉਹ ਵੱਖ-ਵੱਖ ਮੀਡੀਆ ਪਲੇਟਫਾਰਮਾਂ ਤੇ ਪਾਰਟੀ ਦਾ ਪੱਖ ਮਜ਼ਬੂਤੀ ਨਾਲ ਉਭਾਰਨ ਦਾ ਯਤਨ ਕਰਨਗੇ ਤੇ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲੋਕਾਂ ਦੀ ਕਚਹਿਰੀ ਵਿਚ ਵਧੀਆ ਤਰੀਕੇ ਨਾਲ ਰੱਖ ਸਕਣ ਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇ | ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦਾ ਭਰੋਸਾ ਗੁਵਾ ਚੁੱਕੀ ਹੈ ਤੇ ਲੋਕ ਇਸ ਸਮੇਂ ਕਾਂਗਰਸ ਵੱਲ ਇਕ ਉਮੀਦ ਭਰੀ ਨਜ਼ਰ ਨਾਲ ਦੇਖ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਸ਼ਾਨਦਾਰ ਜਿੱਤ ਹਾਸਿਲ ਕਰਕੇ ਆਪਣੀ ਸਰਕਾਰ ਬਣਾਏਗੀ |
ਪਿਛਲੀ ਖ਼ਬਰ ਲਿਟਲ ਬਲਾਸਮ ਤੇ ਲਾ ਬਲਾਸਮ ਸਕੂਲ 'ਚ ਇਨਾਮ ਵੰਡ ਸਮਾਗਮ ਮੌਕੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਟਿੱਪਰ ਦਾ ਟਰਾਲਾ ਹਾਈ ਵੋਲਟੇਜ਼ ਤਾਰਾਂ ਨਾਲ ਟਕਰਾਉਣ ਕਾਰਨ ਮੁਰੰਮਤ ਕਰ ਰਿਹਾ ਮਕੈਨਿਕ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।