03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਕਿਸਾਨਾਂ ਨੂੰ ਖਰਾਬ ਹੋਈ ਫ਼ਸਲ ਦਾ ਮੁਆਵਜ਼ਾ ਤੁਰੰਤ ਦੇਵੇ ਸਰਕਾਰ-ਢਿੱਲੋਂ

ਅਜੀਤ ਡੈਸਕ 13-04-2026
ਜਲੰਧਰ, 12 ਅਪ੍ਰੈਲ (ਜਸਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਸ. ਗੁਰਨੇਕ ਸਿੰਘ ਢਿੱਲੋਂ ਨੇ ਪਿਛਲੇ ਦਿਨੀਂ ਪਏ ਬੇਮੌਸਮੀ ਮੀਂਹ ਤੇ ਗੜੇਮਾਰੀ ਕਾਰਨ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਸੰਬੰਧੀ ਤੁਰੰਤ ਮੁਆਵਜ਼ੇ ਦੇ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਬਾਰਿਸ਼ ਨਾਲ ਕਈ ਥਾਵਾਂ 'ਤੇ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ ਤੇ ਕੁਦਰਤ ਦੀ ਕਰੋਪੀ ਨਾਲ ਪਹਿਲਾਂ ਹੀ ਆਰਥਿਕ ਮੰਦਹਾਲੀ ਦਾ ਸ਼ਿਕਾਰ ਸੂਬੇ ਦੀ ਕਿਸਾਨੀ ਆਰਥਿਕ ਤੌਰ 'ਤੇ ਹੋਰ ਕਮਜ਼ੋਰ ਹੋ ਜਾਵੇਗੀ | ਇਸ ਮੌਕੇ ਉਨ੍ਹਾਂ ਮੀਂਹ ਤੇ ਗੜੇਮਾਰੀ ਕਾਰਨ ਨੁਕਸਾਨੀ ਗਈ ਫਸਲ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ ਵਲੋਂ ਟੀਮ ਭੇਜਣ ਦੇ ਫੈਸਲੇ ਦਾ ਵੀ ਸਵਾਗਤ ਕਰਦਿਆਂ ਕਿਹਾ ਕਿ ਜਿੰਨੀ ਜਲਦੀ ਹੋ ਸਕੇ ਕਿਸਾਨਾਂ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ | ਇਸ ਦੇ ਨਾਲ ਹੀ ਸ. ਢਿੱਲੋਂ ਨੇ ਕਿਸਾਨਾਂ ਦੀ ਫਸਲ ਨਾਲੋ-ਨਾਲ ਚੁੱਕਣ ਲਈ ਵੀ ਸਰਕਾਰ ਨੂੰ ਢੁੱਕਵੇਂ ਪ੍ਰਬੰਧ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਵਾਰ-ਵਾਰ ਮੌਸਮ ਖਰਾਬ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਦੀ ਚਿੰਤਾ ਲਗਾਤਾਰ ਸਤਾ ਰਹੀ ਹੈ ਤੇ ਕਿਸਾਨ ਚਾਹੁੰਦਾ ਹੈ ਕਿ ਉਹ ਜਲਦ ਆਪਣੀ ਫਸਲ ਮੰਡੀ 'ਚ ਵੇਚ ਕੇ ਵਿਹਲਾ ਹੋ ਸਕੇ |

ਪਿਛਲੀ ਖ਼ਬਰ ਕੇ. ਐਮ. ਵੀ. ਕਾਲਜ ਵਿਖੇ ਇੰਟਰ ਕਾਲਜ 'ਟੈਲੇਂਟ ਕਾਰਨੀਵਲ' ਅਗਲੀ ਖ਼ਬਰ ਲਿਟਲ ਬਲਾਸਮ ਤੇ ਲਾ ਬਲਾਸਮ ਸਕੂਲ 'ਚ ਇਨਾਮ ਵੰਡ ਸਮਾਗਮ ਮੌਕੇ ਵਿਦਿਆਰਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।