03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਆਦਮਪੁਰ 'ਚ ਬਾਬਾ ਸਾਹਿਬ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਸੰਬੰਧੀ ਤਿਆਰੀਆਂ ਮੁਕੰਮਲ

ਅਜੀਤ ਡੈਸਕ 13-04-2026
ਆਦਮਪੁਰ, 12 ਅਪ੍ਰੈਲ (ਹਰਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ 14 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਆਦਮਪੁਰ ਵਿਖੇ ਇਕ ਵਿਸ਼ਾਲ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਪਰ ਇਸ ਪ੍ਰੋਗਰਾਮ ਵਿਚ ਅੜਿੱਕੇ ਪਾਉਣ ਦੀ ਕੋਸ਼ਿਸ ਕਰਨ ਵਾਲਿਆਂ ਖ਼ਿਲਾਫ਼ ਮੀਟਿੰਗ ਕਰਦਿਆਂ ਜਸਦਿਆਲ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਲੰਧਰ, ਕਮਲਜੀਤ ਸਲਾਲਾ ਵਾਈਸ ਚੇਅਰਮੈਨ ਆਦਮਪੁਰ, ਅਜੇ ਕੁਮਾਰ ਬਲਾਕ ਪ੍ਰਧਾਨ ਹਲਕਾ ਆਦਮਪੁਰ ਨੇ ਜਾਣਕਾਰੀ ਦਿੰਦੇ ਦੱਸਿਆ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਅਨੁਸਾਰ ਹਲਕਾ ਆਦਮਪੁਰ ਵਿਖੇ 14 ਅਪ੍ਰੈਲ ਬਾਬਾ ਸਾਹਿਬ ਅੰਬੇਡਕਰ ਜਨਮ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਤੇ 'ਮਾਵਾਂ ਧੀਆਂ ਸਤਿਕਾਰਯੋਗ ਯੋਜਨਾ' ਦੀ ਵੀ ਸ਼ੁਰੂਆਤ ਕਰਨ ਸੂਬਾ ਪੱਧਰੀ ਸਮਾਗਮ ਉਲੀਕਿਆ ਗਿਆ ਹੈ, ਜਿਸ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮਾਂ ਸਮੇਤ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਵਲੋਂ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕਰ ਰਹੇ ਸਨ ਪਰ ਖ਼ਰਾਬ ਮੌਸਮ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਲੋਕਾਂ ਦੇ ਬੈਠਣ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਨੂੰ ਕੋਈ ਮੁਸ਼ਕਿਲ ਨਾ ਆਵੇ ਤਾਂ ਜਾਣਾ ਮੰਡੀ ਆਦਮਪੁਰ ਦੀ ਸੈਂਡ ਹੇਠਾਂ ਪ੍ਰੋਗਰਾਮ ਕਰਵਾਉਣ ਤਿਆਰੀਆਂ ਕਰ ਰਹੇ ਸਨ ਕਿ ਕੁਝ ਰਵਾਇਤੀ ਪਾਰਟੀਆਂ ਦੇ ਆਗੂਆਂ ਵਲੋਂ ਦੀ ਸਖ਼ਤ ਨਿਖੇਧੀ ਕੀਤੀ ਗਈ | ਇਸ ਗੱਲ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਜੀ ਦੇ ਸਨਮਾਨ ਵਿਚ ਕਰਵਾਏ ਜਾ ਰਹੇ ਇਸ ਪਵਿੱਤਰ ਪ੍ਰੋਗਰਾਮ ਦਾ ਵਿਰੋਧ ਕਰਕੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਆਪਣੀ ਨਕਾਰਾਤਮਕ ਮਾਨਸਿਕਤਾ ਦਾ ਸਬੂਤ ਦਿੱਤਾ ਹੈ | ਉਨ੍ਹਾਂ ਆਦਮਪੁਰ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਅਨਸਰਾਂ ਤੋਂ ਸੁਚੇਤ ਰਹਿਣ ਜੋ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਦਾ ਹੋਣ ਵਾਲੇ ਸਮਾਗਮਾਂ ਵਿਚ ਅੜਿੱਕਾ ਬਣ ਰਹੇ ਹਨ | ਇਸ ਮੌਕੇ ਜਸਦਿਆਲ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਵਾਇਸ ਚੇਅਰਮੈਨ ਕਮਲਜੀਤ ਸਾਲਾਲ, ਅਜੇ ਕੁਮਾਰ ਬਾਲਕਾ ਪ੍ਰਧਾਨ ਸਮੇਤ ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਬਸਤੀ ਅੱਡੇ ਤੋਂ ਕੰਪਨੀ ਬਾਗ ਚੌਕ ਤੱਕ ਨੋ-ਆਟੋ ਜ਼ੋਨ 'ਚ ਬੇਰੋਕ-ਟੋਕ ਚੱਲਦੇ ਨੇ ਆਟੋ ਅਗਲੀ ਖ਼ਬਰ ਚੌਧਰੀ ਸੁਰਿੰਦਰ ਸਿੰਘ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।