16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਡਿਫੈਂਸ ਕਾਲੋਨੀ ਵਿਖੇ ਖ਼ਾਲਸਾ ਸਾਜਨਾ ਦਿਵਸ ਸੰਬੰਧੀ ਸਮਾਗਮ <br/>

ਅਜੀਤ ਡੈਸਕ 15-04-2026
ਜਲੰਧਰ, 14 ਅਪ੍ਰੈਲ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਡਿਫੈਂਸ ਕਾਲੋਨੀ, ਜਲੰਧਰ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਇਸ ਸੰਬੰਧੀ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਵਿਸ਼ੇਸ਼ ਉਪਰਾਲੇ ਤਹਿਤ ਅੰਮਿ੍ਤ ਵੇਲੇ ਨਿਤਨੇਮ ਦੀਆਂ ਬਾਣੀਆਂ ਸੰਗਤੀ ਰੂਪ 'ਚ ਕੀਤੀਆਂ ਗਈਆਂ, ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ਪਾਏ, ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ | ਸਜਾਏ ਗਏ ਇਨ੍ਹਾਂ ਦੀਵਾਨਾਂ ਅੰਦਰ ਭਾਈ ਬਲਵਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਅਰਸ਼ਦੀਪ ਸਿੰਘ (ਸ੍ਰੀ ਅਨੰਦਪੁਰ ਸਾਹਿਬ) ਦੇ ਜਥਿਆਂ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਭਾਈ ਗੁਰਦਿੱਤ ਸਿੰਘ ਨੇ ਸੰਗਤ ਨੂੰ ਇਸ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਜਨਰਲ ਸਕੱਤਰ ਜਸਬੀਰ ਸਿੰਘ ਰੰਧਾਵਾ ਨੇ ਸੰਗਤ ਨੂੰ ਖ਼ਾਲਸੇ ਦੇ ਸਾਜਨਾ ਦਿਵਸ ਦੀ ਵਧਾਈ ਦਿੱਤੀ ਅਤੇ ਇਸ ਦਿਵਸ ਨੂੰ ਮਨਾਉਣ 'ਚ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਨਾਮ ਸਿੰਘ ਪੇਲੀਆ, ਅਵਤਾਰ ਸਿੰਘ ਵਾਲੀਆ, ਹਰਵਿੰਦਰ ਸਿੰਘ ਸੰਧੂ, ਹਰਬਲਬੀਰ ਸਿੰਘ ਨਿੱਝਰ, ਗਗਨਪਾਲ ਸਿੰਘ, ਬੰਤ ਸਿੰਘ, ਲਖਵੀਰ ਸਿੰਘ, ਸੁਲੱਖਣ ਸਿੰਘ ਕੰਗ, ਭਗਵੰਤ ਸਿੰਘ, ਇੰਦਰਮੋਹਨ ਸਿੰਘ, ਤਜਿੰਦਰ ਸਿੰਘ ਬਾਹੀਆ, ਗੁਰਜੀਤ ਸਿੰਘ ਨਿੱਝਰ, ਜਸਵਿੰਦਰ ਸਿੰਘ, ਅਜੀਤ ਸਿੰਘ, ਚਰਨਜੀਤ ਸਿੰਘ ਬੇਦੀ, ਡਾ. ਤਰਲੋਕ ਸਿੰਘ ਰੰਧਾਵਾ, ਸੋਨੂੰ ਸਿੰਘ ਭਾਟੀਆ, ਨਰਿੰਦਰ ਸਿੰਘ, ਸੁਰਿੰਦਰ ਸਿੰਘ ਸੈਣੀ, ਹਰਪ੍ਰੀਤ ਸਿੰਘ, ਹਰਮੀਤ ਸਿੰਘ ਮੁੱਧੜ, ਬੀਬੀ ਪ੍ਰਕਾਸ਼ ਕੌਰ ਪੇਲੀਆ, ਬੀਬੀ ਪਰਮਿੰਦਰ ਕੌਰ ਭਮਰਾ, ਬੀਬੀ ਕੁਲਜਿੰਦਰ ਜੀਤ ਕੌਰ ਰੰਧਾਵਾ, ਬੀਬੀ ਹਰਜੀਤ ਕੌਰ, ਬੀਬੀ ਹਰਿੰਦਰ ਕੌਰ ਸੈਣੀ, ਬੀਬੀ ਚਰਨਪ੍ਰੀਤ ਕੌਰ, ਬੀਬੀ ਗੁਰਦੀਪ ਕੌਰ, ਬੀਬੀ ਰੂਬੀ ਅਜਨੋਹਾ, ਡਾ. ਸਤਿੰਦਰ ਕੌਰ ਮਹੇ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਡਾ. ਅੰਬੇਡਕਰ ਦੇ ਸਿਧਾਂਤ ਅੱਜ ਵੀ ਲੋਕਾਂ ਲਈ ਪ੍ਰੇਰਨਾ ਸਰੋਤ- ਸੁਨੀਲ ਜਾਖੜ <br/> ਅਗਲੀ ਖ਼ਬਰ ਸ਼ੈਲਰਾਂ ਦੇ ਮਸਲੇ ਹੱਲ ਕਰਵਾਉਣ ਲਈ ਮੰਗ ਪੱਤਰ ਦਿੱਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।