08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਜ਼ਿਲ੍ਹੇ ਦੀਆਂ ਮੰਡੀਆਂ 'ਚ 28,444 ਮੀਟਰਿਕ ਟਨ ਕਣਕ ਦੀ ਆਮਦ

ਅਜੀਤ ਡੈਸਕ 18-04-2026
ਜਲੰਧਰ, 17 ਅਪ੍ਰੈਲ (ਜਤਿੰਦਰ ਪੰਮੀ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਸ਼ੁੱਕਰਵਾਰ ਸ਼ਾਮ ਤੱਕ 28,444 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 24,721 ਮੀਟਰਿਕ ਟਨ ਫਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ | ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅਧਿਕਾਰੀਆਂ ਨੂੰ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ, ਨਾਲੋ-ਨਾਲ ਲਿਫਟਿੰਗ ਤੇ ਅਦਾਇਗੀ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕਿਸਾਨਾਂ ਤੇ ਮਜ਼ਦੂਰਾਂ ਦੀ ਸੁਵਿਧਾ ਨੂੰ ਮੁੱਖ ਰੱਖਦੇ ਹੋਏ ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ | ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ, ਬੈਠਣ ਦੀ ਵਿਵਸਥਾ, ਬਿਜਲੀ, ਸ਼ੈੱਡ, ਪਖਾਨੇ ਆਦਿ ਦੇ ਢੁੱਕਵੇਂ ਬੰਦੋਬਸਤ ਹੋਣੇ ਚਾਹੀਦੇ ਹਨ | ਡੀ. ਸੀ. ਵਾਲੀਆ ਨੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਣਕ ਦੇ ਖਰੀਦ ਸੀਜ਼ਨ ਨੂੰ ਸੁਚੱਜੇ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸੁਚਾਰੂ ਖਰੀਦ ਪ੍ਰਕਿਰਿਆ ਯਕੀਨੀ ਬਣਾਉਣ ਲਈ 79 ਰੈਗੂਲਰ ਤੇ 24 ਆਰਜ਼ੀ ਮੰਡੀਆਂ ਸਥਾਪਤ ਕੀਤੀਆਂ ਹਨ | ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਮੰਡੀਆਂ ਦੇ ਲਗਾਤਾਰ ਦੌਰੇ ਕਰਨ ਦੇ ਨਿਰਦੇਸ ਵੀ ਦਿੱਤੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ | ਓਧਰ ਪਿੰਡ ਡੱਲਾ ਦੇ ਕਿਸਾਨ ਚਨਰਜੀਤ ਸਿੰਘ, ਜੋ ਭੋਗਪੁਰ ਮੰਡੀ ਵਿਚ ਆਪਣੀ ਫਸਲ ਲੈ ਕੇ ਆਏ ਸਨ, ਨੇ ਮੰਡੀਆਂ ਵਿਚ ਪੰਜਾਬ ਸਰਕਾਰ ਵਲੋਂ ਕੀਤੇ ਪ੍ਰਬੰਧਾਂ 'ਤੇ ਤਸੱਲੀ ਜ਼ਾਹਰ ਕੀਤੀ | ਉਨ੍ਹਾਂ ਕਿਹਾ ਕਿ ਉਹ ਭੋਗਪੁਰ ਮੰਡੀ ਵਿਖੇ ਆਪਣੀ ਕਣਕ ਦੀ ਫਸਲ ਵਿਕਰੀ ਲਈ ਲੈ ਕੇ ਆਏ ਸਨ, ਜਿਸ ਦੀ ਸਮੇਂ ਸਿਰ ਤੁਲਾਈ ਹੋ ਕੇ ਅੱਜ ਅਦਾਇਗੀ ਵੀ ਹੋ ਗਈ ਹੈ | ਉਨ੍ਹਾਂ ਮੰਡੀਆਂ ਵਿਚ ਕੀਤੇ ਸੁਚੱਜੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟ ਕੀਤਾ |
ਪਿਛਲੀ ਖ਼ਬਰ ਪਿੰਡ ਬੰਬੀਆਂਵਾਲ 'ਚ 13 ਏਕੜ ਕਣਕ ਦੀ ਖੜ੍ਹੀ ਫ਼ਸਲ ਸੜ ਕੇ ਹੋਈ ਸੁਆਹ ਅਗਲੀ ਖ਼ਬਰ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖੂਨੀ ਝੜਪ, ਇਕ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।