07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਖ਼ਾਲਸਾ ਮਾਰਚ ਦੇ ਪ੍ਰਬੰਧਕਾਂ ਵਲੋਂ ਸਹਿਯੋਗ ਦੇਣ ਵਾਲੀਆਂ ਜਥੇਬੰਦੀਆਂ ਅਤੇ ਸੰਗਤ ਦਾ ਧੰਨਵਾਦ <br/>

ਅਜੀਤ ਡੈਸਕ 18-04-2026
ਜਲੰਧਰ, 17 ਅਪ੍ਰੈਲ (ਐੱਮ. ਐੱਸ. ਲੋਹੀਆ) - ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਤ ਸਜਾਏ ਗਏ 'ਖ਼ਾਲਸਾ ਮਾਰਚ' ਦੀ ਚੜ੍ਹਦੀ ਕਲਾ ਨਾਲ ਹੋਈ ਸੰਪੂਰਨਤਾ 'ਤੇ ਅਕਾਲਪੁਰਖ ਦਾ ਸ਼ੁਕਰਾਨਾ ਕਰਦੇ ਹੋਏ ਖ਼ਾਲਸਾ ਮਾਰਚ 'ਚ ਸ਼ਾਮਿਲ ਹੋਈਆਂ ਵੱਖ-ਵੱਖ ਜਥੇਬੰਦੀਆਂ ਅਤੇ ਸੰਗਤ ਦਾ ਧੰਨਵਾਦ ਕੀਤਾ ਹੈ | ਸਿੱਖ ਤਾਲਮੇਲ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੱਢਾ, ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਦੇ ਪ੍ਰਧਾਨ ਕੰਵਲਜੀਤ ਸਿੰਘ ਓਬਰਾਏ ਅਤੇ ਇਤਿਹਾਸਿਕ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਕਿਹਾ ਕਿ ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ, ਸੰਸਥਾਵਾਂ ਅਤੇ ਸੰਗਤ ਦੇ ਵੱਡਮੁਲੇ ਸਹਿਯੋਗ ਸਦਕਾ ਇਹ ਖ਼ਾਲਸਾ ਮਾਰਚ ਆਪਣੇ ਆਪ 'ਚ ਇਤਹਾਸਿਕ ਪੈੜਾਂ ਪਾ ਗਿਆ ਹੈ | ਉਨ੍ਹਾਂ ਕਿਹਾ ਇਸ ਮਾਰਚ 'ਚ ਸੇਵਾਵਾਂ ਨਿਭਾਉਣ ਵਾਲੀਆਂ ਵੱਖ-ਵੱਖ ਜਥੇਬੰਦੀਆਂ ਨੇ ਤਨਦੇਹੀ ਨਾਲ ਸੇਵਾਵਾਂ ਨਿਭਾਈਆਂ ਹਨ, ਜਿਸ ਲਈ ਸਾਰੇ ਹੀ ਪ੍ਰਬੰਧਕ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ | ਇਸ ਮੌਕੇ ਸਿੱਖ ਤਾਲਮੇਲ ਕਮੇਟੀ ਦੇ ਪ੍ਰਧਾਨ ਤਜਿੰਦਰ ਸਿੰਘ ਪ੍ਰਦੇਸੀ, ਹਰਪ੍ਰੀਤ ਸਿੰਘ ਨੀਟੂ, ਗੁਰਦੇਵ ਸਿੰਘ ਭਾਟੀਆ, ਪਰਮਪ੍ਰੀਤ ਸਿੰਘ ਵਿੱਟੀ, ਸਤਪਾਲ ਸਿੰਘ ਸਿਦਕੀ, ਗੁਰਦੀਪ ਸਿੰਘ (ਕਾਲੀਆ ਕਲੋਨੀ) ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਜਲੰਧਰ 'ਚ ਲਾਅ ਐਂਡ ਆਰਡਰ ਪੂਰੀ ਤਰ੍ਹਾਂ ਹੋਇਆ ਫੇਲ੍ਹ-ਰਜਿੰਦਰ ਬੇਰੀ ਅਗਲੀ ਖ਼ਬਰ ਤਿੰਨ ਮੈਂਬਰੀ ਕਮੇਟੀ ਕਰੇਗੀ ਨਾਜਾਇਜ਼ ਕਾਲੋਨੀਆਂ 'ਚ ਬਿਜਲੀ ਕੁਨੈਕਸ਼ਨ ਦੇਣ ਦੇ ਮਾਮਲੇ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।