07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਜਲੰਧਰ 'ਚ ਲਾਅ ਐਂਡ ਆਰਡਰ ਪੂਰੀ ਤਰ੍ਹਾਂ ਹੋਇਆ ਫੇਲ੍ਹ-ਰਜਿੰਦਰ ਬੇਰੀ

ਅਜੀਤ ਡੈਸਕ 18-04-2026
ਜਲੰਧਰ, 17 ਅਪ੍ਰੈਲ (ਪਵਨ ਖਰਬੰਦਾ)-ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਜਲੰਧਰ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਅੱਜ ਗੱਲਬਾਤ ਕਰਦੇ ਹੋਏ ਕਿਹਾ ਕਿ ਜਲੰਧਰ ਸ਼ਹਿਰ ਵਿਚ ਲਾਅ ਐਂਡ ਆਰਡਰ ਪੂਰੀ ਤਰ੍ਹਾਂ ਨਾਲ ਫ਼ੇਲ੍ਹ ਹੋ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਦਿਨ ਦਿਹਾੜੇ ਸ਼ਹਿਰ ਵਿੱਚ ਲੁੱਟ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ | ਦਿਲਖੁਸ਼ਾ ਮਾਰਕੀਟ ਜਲੰਧਰ ਸ਼ਹਿਰ ਦੀ ਮੇਨ ਮਾਰਕੀਟ ਅਤੇ ਸਭ ਤੋਂ ਜ਼ਿਆਦਾ ਭੀੜ ਵਾਲਾ ਖੇਤਰ ਹੈ, ਇਸ ਮਾਰਕੀਟ ਵਿਚ ਮੈਡੀਕਲ ਹਾਲ ਦੇ ਮਾਲਕ 'ਤੇ ਹਮਲਾਵਰਾਂ ਵਲੋ ਤਲਵਾਰਾਂ ਨਾਲ ਹਮਲਾ ਕੀਤਾ ਗਿਆ, ਜਿਸ ਨਾਲ ਆਸ-ਪਾਸ ਦੇ ਦੁਕਾਨਦਾਰਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਇਸ ਦੇ ਨਾਲ ਹੀ ਇਲਾਕਾ ਹਰਨਾਮਦਾਸਪੁਰਾ ਦੇ ਮਨੀ ਐਕਸਚੇਂਜਰ ਦੀ ਦੁਕਾਨ 'ਤੇ ਦਿਨ ਦਿਹਾੜੇ ਲੁੱਟ ਹੋਣਾ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ | ਇਸ ਤੋਂ ਇਲਾਵਾ ਵੀ ਸ਼ਹਿਰ ਵਿਚ ਰੋਜ਼ਾਨਾਂ ਵਾਰਦਾਤਾਂ ਹੋ ਰਹੀਆਂ ਹਨ, ਜਿਸ ਨਾਲ ਸ਼ਹਿਰ ਦਾ ਮਾਹੌਲ ਖਰਾਬ ਹੋ ਰਿਹਾ ਹੈ ਤੇ ਲਾਅ ਐਂਡ ਆਰਡਰ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕਿਆ ਹੈ | ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਇਨਾਂ ਵਾਰਦਾਤਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਸ਼ਹਿਰ ਦਾ ਮਾਹੌਲ ਖਰਾਬ ਨਾ ਹੋ ਸਕੇ |
ਪਿਛਲੀ ਖ਼ਬਰ ਮੰਡੀਆਂ 'ਚ ਕਣਕ ਦੀ ਚੁਕਾਈ ਯਕੀਨੀ ਬਣਾਈ ਜਾਵੇ-ਸੁਖਬੀਰ ਸਿੰਘ ਕੁੱਕੜ ਪਿੰਡ ਅਗਲੀ ਖ਼ਬਰ ਖ਼ਾਲਸਾ ਮਾਰਚ ਦੇ ਪ੍ਰਬੰਧਕਾਂ ਵਲੋਂ ਸਹਿਯੋਗ ਦੇਣ ਵਾਲੀਆਂ ਜਥੇਬੰਦੀਆਂ ਅਤੇ ਸੰਗਤ ਦਾ ਧੰਨਵਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।