07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਖੇਤੀਬਾੜੀ ਸਹਿਕਾਰੀ ਸਟਾਫ਼ ਟ੍ਰੇਨਿੰਗ ਇੰਸਟੀਚਿਊਟ ਵਲੋਂ ਧਾਰਮਿਕ ਸਮਾਗਮ

ਅਜੀਤ ਡੈਸਕ 18-04-2026
ਜਲੰਧਰ, 17 ਅਪ੍ਰੈਲ (ਸ. ਰ.)-ਖੇਤੀਬਾੜੀ ਸਹਿਕਾਰੀ ਸਟਾਫ ਟ੍ਰੇਨਿੰਗ ਇੰਸਟੀਚਿਊਟ ਵਿਖੇ ਇੰਸਟੀਚਿਊਟ ਦੇ ਸਮੂਹ ਸਟਾਫ ਤੇ ਪਿ੍ੰਸੀਪਲ ਬਲਵਿੰਦਰ ਸਿੰਘ ਵਲੋਂ ਇਕ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਦੀਵਾਨ ਸਜਾਏ ਗਏ, ਜਿਸ 'ਚ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਨੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਇੰਸਟੀਚਿਊਟ ਦੇ ਸਟਾਫ ਦੇ ਨਾਲ-ਨਾਲ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਸਿਖਿਆਰਥੀ ਵੀ ਮੌਜੂਦ ਸਨ | ਇਸ ਮੌਕੇ ਪਿ੍ੰ. ਬਲਵਿੰਦਰ ਸਿੰਘ, ਪੰਜਾਬ ਰਾਜ ਖੇਤੀਬਾੜੀ ਬੈਂਕ ਚੰਡੀਗੜ੍ਹ ਦੇ ਸਹਾਇਕ ਜਨਰਲ ਮੈਨੇਜਰ ਨਵਦੀਵ ਸਿੰਘ ਚਾਵਲਾ, ਜ਼ਿਲ੍ਹਾ ਮੈਨੇਜਰ ਹੁਸ਼ਿਆਰਪੁਰ ਸ੍ਰੀ ਲਖਵੀਰ ਸਿੰਘ, ਸੇਵਾ ਮੁਕਤ ਸੰਯੁਕਤ ਰਜਿਸਟਰਾਰ ਜਸਬੀਰ ਸਿੰਘ, ਜਲੰਧਰ ਕੇਂਦਰੀ ਸਹਿਕਾਰੀ ਬੈਂਕ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਸਿਮਰਤਪ੍ਰੀਤ ਸਿੰਘ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਬੁਲਾਰਿਆਂ ਨੇ ਇੰਸਟੀਚਿਊਟ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ | ਅਖੀਰ 'ਚ ਪਿ੍ੰਸੀਪਲ ਬਲਵਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਬੈਡਮਿੰਟਨ ਖਿਡਾਰੀ ਫ਼ਤਹਿ ਸਿੰਘ ਵਲੋਂ 10ਵੀਂ ਕਲਾਸ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮੰਡੀਆਂ 'ਚ ਕਣਕ ਦੀ ਚੁਕਾਈ ਯਕੀਨੀ ਬਣਾਈ ਜਾਵੇ-ਸੁਖਬੀਰ ਸਿੰਘ ਕੁੱਕੜ ਪਿੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।