06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪੁਲਿਸ ਨੇ ਭਾਰਗੋ ਕੈਂਪ ਇਲਾਕੇ ਦੇ ਮੈਡੀਕਲ ਸਟੋਰਾਂ ਦੀ ਕੀਤੀ ਜਾਂਚ

ਅਜੀਤ ਡੈਸਕ 18-04-2026
ਜਲੰਧਰ, 17 ਅਪ੍ਰੈਲ (ਜਤਿੰਦਰ ਪੰਮੀ) : ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਕਮਿਸਨਰ ਧੰਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸਾਂ 'ਤੇ ਬੁੱਧਵਾਰ ਨੂੰ ਏਸੀਪੀ ਵੈਸਟ ਆਤਿਸ਼ ਭਾਟੀਆ ਵੱਲੋਂ ਭਾਰਗੋ ਕੈਂਪ ਇਲਾਕੇ ਵਿੱਚ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਦੇ ਨਾਲ ਥਾਣਾ ਭਾਰਗੋ ਕੈਂਪ ਦੇ ਇੰਚਾਰਜ ਰਜਿੰਦਰ ਸਿੰਘ ਅਤੇ ਸਿਹਤ ਵਿਭਾਗ ਤੋਂ ਡਰੱਗ ਇੰਸਪੈਕਟਰ ਵੀ ਮੌਜੂਦ ਰਹੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਵੈਸਟ ਆਤਿਸ਼ ਭਾਟੀਆ ਨੇ ਦੱਸਿਆ ਕਿ ਉਕਤ ਮੁਹਿੰਮ ਤਹਿਤ ਡਰੱਗ ਇੰਸਪੈਕਟਰ ਦੇ ਨਾਲ ਮਿਲ ਕੇ ਇਲਾਕੇ 'ਚ ਪੈਂਦੇ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ | ਉਨ੍ਹਾਂ ਕਿਹਾ ਕਿ ਇਸ ਦੌਰਾਨ ਕੁਝ ਮੈਡੀਕਲ ਸਟੋਰਾਂ ਵਿੱਚ ਖਾਮੀਆਂ ਪਾਈਆਂ ਗਈਆਂ, ਜਿਨ੍ਹਾਂ 'ਤੇ ਬਣਦੀ ਕਾਰਵਾਈ ਵੀ ਕੀਤੀ ਗਈ |
ਪਿਛਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ ਅਗਲੀ ਖ਼ਬਰ ਨਿਊ ਸੇਂਟ ਸੋਲਜਰ ਪਬਲਿਕ ਸਕੂਲ ਨੇ ਸਵ. ਅਨਿਲ ਚੋਪੜਾ ਨੂੰ ਦਿੱਤੀ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।