06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਵ. ਅਨਿਲ ਚੋਪੜਾ ਨੂੰ ਦ ਗੁਰੂਕੁਲ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਰਧਾਂਜਲੀ ਭੇਟ

ਅਜੀਤ ਡੈਸਕ 18-04-2026
ਜਲੰਧਰ, 17 ਅਪ੍ਰੈਲ (ਪਵਨ ਖਰਬੰਦਾ)-ਦ ਗੁਰੂਕੁਲ ਸਕੂਲ ਦੇ ਪ੍ਰੈਜ਼ੀਡੈਂਟ ਐਨ.ਕੇ. ਹਾਂਡਾ, ਡਾਇਰੈਕਟਰ ਸ੍ਰੀਮਤੀ ਸੁਸ਼ਮਾ ਹਾਂਡਾ, ਪਿ੍ੰਸੀਪਲ ਸ੍ਰੀਮਤੀ ਰਾਧਾ ਗੱਖੜ ਅਤੇ ਸਮੁੱਚੇ ਸਟਾਫ਼ ਨੇ ਅੱਜ ਸਕੂਲ ਕੈਂਪਸ ਵਿੱਚ ਸਵ. ਅਨਿਲ ਚੋਪੜਾ (ਸੇਂਟ ਸੋਲਜਰ ਗਰੁੱਪ, ਪੀਪੀਆਰ ਗਰੁੱਪ ਦੇ ਚੇਅਰਮੈਨ) ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ ¢ ਸਕੂਲ ਡਾਇਰੈਕਟਰ ਸ੍ਰੀਮਤੀ ਸੁਸ਼ਮਾ ਹਾਂਡਾ ਨੇ ਕਿਹਾ ਅਨਿਲ ਚੋਪੜਾ ਦਾ ਸਿੱਖਿਆ ਦੇ ਖੇਤਰ 'ਚ ਯੋਗਦਾਨ ਅਭੁੱਲਣਯੋਗ ਹੈ¢ ਅਸੀਂ ਹਮੇਸ਼ਾ ਉਨ੍ਹਾਂ ਦੇ ਆਦਰਸ਼ਾਂ ਅਤੇ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ 'ਚ ਲਾਗੂ ਕਰਨ ਦੀ ਕੋਸ਼ਿਸ਼ ਕਰਾਂਗੇ¢ ਇਸ ਮੌਕੇ ਸਕੂਲ ਦੇ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਸਟਾਫ਼ ਨੇ ਦੋ ਮਿੰਟ ਦਾ ਮÏਨ ਧਾਰਨ ਕੀਤਾ ਅਤੇ ਵਿੱਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ¢
ਪਿਛਲੀ ਖ਼ਬਰ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਚੋਣਾਂ ਤੋਂ ਪਹਿਲਾਂ ਨਗਰ ਨਿਗਮ ਦੀਆਂ ਐਡਹਾਕ ਕਮੇਟੀਆਂ ਨੂੰ ਸਰਗਰਮ ਕਰਨ ਦੀ ਤਿਆਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।