06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਅਧਿਆਪਕਾਂ ਨੂੰ ਖੱਜਲ ਖੁਆਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਭਗਤ, ਸੈਣੀ

ਅਜੀਤ ਡੈਸਕ 18-04-2026
ਜਲੰਧਰ, 17 ਅਪ੍ਰੈਲ (ਜਸਪਾਲ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਅਧਿਆਪਕ ਯੋਗਤਾ ਪ੍ਰੀਖਿਆ (ਟੈਟ) ਦੇ ਸੈਂਟਰ ਦੂਰ-ਦੁਰਾਡੇ ਇਲਾਕਿਆਂ 'ਚ ਬਣਾਉਣ ਦੇ ਫ਼ੈਸਲੇ ਨੇ ਅਧਿਆਪਕ ਵਰਗ ਵਿਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ | ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਹਾਇਕ ਪ੍ਰੈੱਸ ਸਕੱਤਰ ਗਣੇਸ਼ ਭਗਤ, ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਆਗੂ ਦਲਜੀਤ ਸਿੰਘ ਸੈਣੀ, ਰਛਪਾਲ ਸਿੰਘ ਵੜੈਚ ਅਧਿਆਪਕਾਂ ਨਾਲ ਖੁੱਲ੍ਹੀ ਧੱਕੇਸ਼ਾਹੀ ਕਰਾਰ ਦਿੰਦਿਆਂ ਕਿਹਾ ਹੈ ਕਿ ਸਰਕਾਰ ਤੇ ਸਿੱਖਿਆ ਵਿਭਾਗ ਲਗਾਤਾਰ ਅਧਿਆਪਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਫ਼ੈਸਲੇ ਕਰ ਰਹੇ ਹਨ | ਯੂਨੀਅਨ ਆਗੂਆਂ ਨੇ ਕਿਹਾ ਕਿ ਪਹਿਲਾਂ ਹੀ ਅਧਿਆਪਕਾਂ ਨੂੰ ਪੜ੍ਹਾਉਣ ਦੀ ਬਜਾਏ ਗੈਰ-ਸਿੱਖਿਆ ਡਿਊਟੀਆਂ ਵਿਚ ਝੋਕਿਆ ਹੋਇਆ ਹੈ ਅਤੇ ਹੁਣ ਪ੍ਰੀਖਿਆ ਦੇ ਸੈਂਟਰ ਸੈਂਕੜੇ ਕਿਲੋਮੀਟਰ ਦੂਰ ਬਣਾਕੇ ਅਧਿਆਪਕਾਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ | ਖ਼ਾਸ ਕਰਕੇ ਮਹਿਲਾ ਅਧਿਆਪਕਾਂ ਲਈ ਇਹ ਫ਼ੈਸਲਾ ਬਹੁਤ ਹੀ ਅਸਹੂਲਤ ਭਰਿਆ ਤੇ ਗੈਰ-ਜਿਮੇਰਾਣਾ ਹੈ | ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਿੱਖਿਆ ਵਿਭਾਗ ਨੇ ਤੁਰੰਤ ਇਹ ਤਾਨਾਸ਼ਾਹੀ ਫ਼ੈਸਲਾ ਵਾਪਸ ਨਾ ਲਿਆ ਅਤੇ ਪ੍ਰੀਖਿਆ ਦੇ ਸੈਂਟਰ ਨਜ਼ਦੀਕੀ ਜ਼ਿਲਿ੍ਹਆਂ 'ਚ ਨਾ ਬਣਾਏ ਤਾਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਤਿੱਖਾ ਸੰਘਰਸ਼ ਛੇੜਿਆ ਜਾਵੇਗਾ |
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਘਬਰਾਹਟ ਦਾ ਨਤੀਜਾ-ਬਾਪੂ ਤਰਸੇਮ ਸਿੰਘ ਅਗਲੀ ਖ਼ਬਰ ਗੁਰਦੁਆਰਾ ਈਸ਼ਵਰ ਨਗਰ ਵਿਖੇ ਮਨਾਇਆ ਖ਼ਾਲਸਾ ਸਾਜਨਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।