04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬਾਬਾ ਜੌਹਲ ਦੇ ਅੰਤਿਮ ਸੰਸਕਾਰ ਮੌਕੇ ਪੁੱਜੀਆਂ ਵੱਖ-ਵੱਖ ਸ਼ਖਸੀਅਤਾਂ <br/>

ਅਜੀਤ ਡੈਸਕ 18-04-2026
ਜੰਡਿਆਲਾ ਮੰਜਕੀ, 17 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ ਦੇ ਸਾਬਕਾ ਸਰਪੰਚ ਤੇ ਕਾਂਗਰਸ ਕਮੇਟੀ ਜਲੰਧਰ ਦਿਹਾਤੀ ਦੇ ਪ੍ਰਧਾਨ ਰਹੇ ਬਾਬਾ ਰਜਿੰਦਰ ਸਿੰਘ ਜੌਹਲ ਦਾ ਇਥੇ ਬੜੀ ਪੱਤੀ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਅੰਤਿਮ ਸੰਸਕਾਰ ਤੋਂ ਪਹਿਲਾਂ ਉਹਨਾਂ ਦੇ ਜੱਦੀ ਘਰ ਵਿਚ ਉਨ੍ਹਾਂ ਦੀ ਦੇਹ ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਵਲੋਂ ਪਾਰਟੀ ਦਾ ਝੰਡਾ ਉਨ੍ਹਾਂ ਦੀ ਦੇਹ 'ਤੇ ਪਾਇਆ | ਉਨ੍ਹਾਂ ਦੀ ਦੇਹ ਨੂੰ ਅਗਨੀ ਉਨ੍ਹਾਂ ਦੇ ਵੱਡੇ ਬੇਟੇ ਜਤਿੰਦਰ ਸਿੰਘ ਜੌਹਲ ਤੇ ਰਾਜਦੀਪ ਸਿੰਘ ਜੌਹਲ ਨੇ ਦਿੱਤੀ | ਇਸ ਮੌਕੇ ਹਲਕਾ ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ, ਬੀਬੀ ਗੁਰਦੇਵ ਕੌਰ ਸੰਘਾ ਸਾਬਕਾ ਚੇਅਰਮੈਨ ਮਹਿਲਾ ਕਮਿਸ਼ਨ ਪੰਜਾਬ, ਜਲੰਧਰ ਛਾਉਣੀ ਦੇ ਵਿਧਾਇਕ ਪ੍ਰਗਟ ਸਿੰਘ, ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਹਰਜਾਪ ਸਿੰਘ ਸੰਘਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਲੰਧਰ ਛਾਉਣੀ, ਡਾ. ਨਵਜੋਤ ਸਿੰਘ ਦਾਹੀਆ ਕਾਂਗਰਸ ਦੇ ਹਲਕਾ ਇੰਚਾਰਜ ਨਕੋਦਰ, ਰਾਜਪਾਲ ਸਿੰਘ ਅਟਵਾਲ, ਸਰੂਪ ਸਿੰਘ ਢੇਸੀ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਪਰਮਜੀਤ ਸਿੰਘ ਰਾਏਪੁਰ ਮੈਂਬਰ ਸ਼੍ਰੋਮਣੀ ਕਮੇਟੀ, ਕਮਾਂਡੈਂਟ ਰਸ਼ਪਾਲ ਸਿੰਘ ਚਾਹਲ, ਮੱਖਣ ਪੱਲਣ ਚੇਅਰਮੈਨ ਸੈਣ ਸਮਾਜ ਪੰਜਾਬ, ਗੁਰਪਾਲ ਸਿੰਘ ਸਮਰਾ ਪ੍ਰਧਾਨ ਪੰਜਾਬ ਨੰਬਰਦਾਰ ਯੂਨੀਅਨ, ਬਲਾਕ ਸੰਮਤੀ ਮੈਂਬਰ ਮੱਖਣ ਸਿੰਘ ਜੌਹਲ, ਮੁਲਾਜ਼ਮ ਆਗੂ ਤੀਰਥ ਸਿੰਘ ਬਾਸੀ, ਬਲਵੀਰ ਸਿੰਘ ਚੀਮਾ ਪ੍ਰਧਾਨ ਸ਼੍ਰੋਮਣੀ ਰੰਗਰੇਟਾ ਦਲ, ਕਮਲਦੀਪ ਗਿੱਲ, ਜੰਡਿਆਲਾ ਦੇ ਸਰਪੰਚ ਕਮਲਜੀਤ ਸਿੰਘ ਸਹੋਤਾ, ਜੰਗ ਬਹਾਦਰ ਸਿੰਘ ਸੰਘਾ, ਸੁਰਜੀਤ ਸਿੰਘ ਭੂਨ, ਚੌਧਰੀ ਰਵਿੰਦਰ, ਸੰਦੀਪ ਸ਼ਰਮਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਹਰਦੇਵ ਸਿੰਘ ਪੀਟਾ, ਸੈਕਟਰੀ ਬਿੱਲਾ ਸੰਧੂ ਤੋਂ ਇਲਾਵਾ ਇਲਾਕੇ ਭਰ ਦੇ ਪੰਚ, ਸਰਪੰਚ, ਨੰਬਰਦਾਰ ਤੇ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਟਿਊਬਵੈੱਲ ਤੋਂ ਤਾਰ ਚੋਰੀ ਅਗਲੀ ਖ਼ਬਰ ਖ਼ਰੀਦ ਨਿਯਮਾਂ 'ਚ ਢਿੱਲ ਦੇਣ 'ਤੇ ਕੇਂਦਰੀ ਮੰਤਰੀ ਬਿੱਟੂ ਤੇ ਰਾਜ ਸਭਾ ਮੈਂਬਰ ਸੰਧੂ ਵਲੋਂ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।