04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 18-04-2026
ਬਿਲਗਾ, 17 ਅਪ੍ਰੈਲ (ਤਜਿੰਦਰ ਕੁਮਾਰ)-ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰੂ ਰਵਿਦਾਸ ਮੰਦਰ (ਪ੍ਰਤਾਬਪੁਰਾ) ਦੇ ਪ੍ਰਧਾਨ ਸਤਿਨਾਮ ਸਿੰਘ ਨੇ ਦੱਸਿਆ ਕਿ ਗੁਰੂ ਰਵਿਦਾਸ ਜੀ ਦਾ ਆ ਰਹੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪਿੰਡ ਪ੍ਰਤਾਬਪੁਰਾ ਵਿਖੇ ਕੀਰਤਨ ਸਮਾਗਮ ਕਰਵਾਇਆ, ਜਿਸ 'ਚ ਡੇਰਾ ਹਰੀਪੁਰ ਖ਼ਾਲਸਾ ਰਿਸ਼ੀ ਠਾਕੁਰ ਦਾਸ ਜੀ ਦੇ ਗੱਦੀ ਨਸ਼ੀਨ ਸੰਤ ਰਾਮ ਸੇਵਕ ਤੇ ਭਾਈ ਗੁਲਾਬ ਸਿੰਘ ਨੇ ਆਈਆਂ ਹੋਇਆ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ | ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸ਼ਖ਼ਸੀਅਤਾਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਅਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਪੰਚਾਇਤ ਤੇ ਐੱਨ. ਆਰ. ਆਈ. ਵੀਰ ਇਲਾਕਾ ਨਿਵਾਸੀਆਂ ਦਾ ਉੱਥੇ ਪਹੁੰਚਣ 'ਤੇ ਧੰਨਵਾਦ ਕੀਤਾ | ਇਸ ਵਿਸ਼ੇਸ਼ ਮੌਕੇ 'ਤੇ ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ |
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ 7 ਮੰਜ਼ਿਲਾਂ ਵਲੋਂ ਅੰਬੇਡਕਰ ਜੈਅੰਤੀ 'ਤੇ ਕਰਵਾਇਆ ਜਾਗਿ੍ਤੀ ਸਮਾਗਮ ਅਗਲੀ ਖ਼ਬਰ ਹਾੜ੍ਹੀ ਦੇ ਸੀਜ਼ਨ ਦੀ ਸ਼ੁਰੂਆਤ ਮੌਕੇ ਟਰੱਕ ਯੂਨੀਅਨ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।