03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵਾਈਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ ਵਲੋਂ ਸਕੂਲ ਆਫ਼ ਐਮੀਨੈਂਸ ਬਾਜਵਾ ਕਲਾਂ ਵਿਖੇ ਨਵੀਂ ਬਿਲਡਿੰਗ ਦਾ ਉਦਘਾਟਨ

ਅਜੀਤ ਡੈਸਕ 18-04-2026
ਸ਼ਾਹਕੋਟ, 17 ਅਪ੍ਰੈਲ (ਸੁਖਦੀਪ ਸਿੰਘ)-ਪੰਜਾਬ ਸਿੱਖਿਆ ਕ੍ਰਾਂਤੀ ਮਿਸ਼ਨ ਅਧੀਨ ਸਕੂਲ ਆਫ਼ ਐਮੀਨੈਂਸ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਪਿ੍ੰਸੀਪਲ ਹਰਪ੍ਰੀਤ ਸਿੰਘ ਸੋਂਧੀ ਦੀ ਅਗਵਾਈ 'ਚ ਕਰਵਾਏ ਸਮਾਗਮ ਦੌਰਾਨ ਨਵੀਂ ਬਿਲਡਿੰਗ ਦਾ ਉਦਘਾਟਨ ਮੁੱਖ ਮਹਿਮਾਨ ਹਰਜਿੰਦਰ ਸਿੰਘ ਸੀਚੇਵਾਲ ਵਾਈਸ ਚੇਅਰਮੈਨ ਬੈਕਫਿੰਕੋ ਪੰਜਾਬ ਵਲੋਂ ਕੀਤਾ | ਸਮਾਗਮ ਦੌਰਾਨ ਸੰਬੋਧਨ ਕਰਦਿਆਂ ਹਰਜਿੰਦਰ ਸਿੰਘ ਸੀਚੇਵਾਲ ਨੇ ਕਿਹਾ ਕਿ ਸਕੂਲਾਂ ਦਾ ਬੁਨਿਆਦੀ ਢਾਂਚਾ ਸਿੱਖਿਆ ਦੇ ਮਿਆਰ ਦਾ ਆਧਾਰ ਹੈ | ਇਸ ਲਈ ਪੰਜਾਬ ਸਰਕਾਰ ਵਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ | ਪਿ੍ੰਸੀਪਲ ਹਰਪ੍ਰੀਤ ਸਿੰਘ ਸੋਂਧੀ ਨੇ ਕਿਹਾ ਕਿ ਸਕੂਲ 'ਚ ਨਵੀਆਂ ਸਾਇੰਸ ਲੈਬਜ਼ ਦੇ ਉਦਾਘਟਨ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ | ਇਨ੍ਹਾਂ ਲੈਬਜ਼ 'ਚ ਵਿਦਿਆਰਥੀ ਵਿਗਿਆਨ ਦੇ ਖੇਤਰ 'ਚ ਨਵੇਂ ਤਜ਼ਰਬੇ ਤੇ ਆਪਣੇ ਗਿਆਨ 'ਚ ਵਾਧਾ ਕਰ ਸਕਣਗੇ | ਇਸ ਮੌਕੇ ਅਸ਼ੋਕ ਬਸਰਾ (ਪਿ੍ੰਸੀਪਲ-ਕਮ-ਡੀ. ਐੱਸ. ਐੱਮ. ਜਲੰਧਰ), ਪਿ੍ੰਸੀਪਲ ਜਸਪਾਲਜੀਤ ਕੌਰ (ਬੀ. ਐਨ. ਓ. ਸ਼ਾਹਕੋਟ-1), ਸ਼ਿੰਦਰ ਬਾਈ ਬਾਜਵਾ ਕਲਾਂ, ਜਤਿੰਦਰਪਾਲ ਬੱਲਾ (ਬਲਾਕ ਸਿੱਖਿਆ ਕੋਆਰਡੀਨੇਟਰ) ਨੇ ਵੀ ਸਿੱਖਿਆ ਬਾਰੇ ਵਿਚਾਰ ਸਾਂਝੇ ਕੀਤੇ | ਪਿ੍ੰਸੀਪਲ ਤੇ ਸਟਾਫ਼ ਵਲੋਂ ਮਹਿਮਾਨਾਂ ਤੇ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਸਕੂਲ ਮੈਨੇਜਿੰਗ ਕਮੇਟੀ, ਸਰਪੰਚ ਤੇ ਗ੍ਰਾਮ ਪੰਚਾਇਤ, ਇਲਾਕੇ ਦੇ ਪਤਵੰਤੇ-ਸੱਜਣ, ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਪਵਨ ਕੁਮਾਰ ਗਾਂਧੀ ਦੂਜੀ ਵਾਰ ਲੋਹੀਆਂ ਸ਼ਹਿਰੀ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਆਦਮਪੁਰ ਦਾਣਾ ਮੰਡੀ 'ਚ ਕਣਕ ਦੀ ਸਰਕਾਰੀ ਬੋਲੀ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।