02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਜਥੇਦਾਰ ਕੁਲਦੀਪ ਸਿੰਘ ਭਾਟੀਆ ਤੇ ਬੀਬੀ ਰਜਿੰਦਰ ਕੌਰ ਭਾਟੀਆ ਦੀ ਯਾਦ 'ਚ ਮੈਡੀਕਲ ਕੈਂਪ ਅੱਜ

ਅਜੀਤ ਡੈਸਕ 19-04-2026
ਜਲੰਧਰ, 18 ਅਪ੍ਰੈਲ (ਐੱਮ. ਐੱਸ. ਲੋਹੀਆ)-ਸਵ. ਜਥੇਦਾਰ ਕੁਲਦੀਪ ਸਿੰਘ ਭਾਟੀਆ ਤੇ ਸਵ. ਬੀਬੀ ਰਜਿੰਦਰ ਕੌਰ ਭਾਟੀਆ ਦੀ ਯਾਦ ਮਨਾਉਂਦੇ ਹੋਏ ਪਰਮਜੀਤ ਸਿੰਘ ਭਾਟੀਆ ਦੇ ਸਮੂਹ ਪਰਿਵਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਖ਼ਾਲਸੇ ਦੇ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਅੱਖਾਂ ਦੀ ਜਾਂਚ, ਜਨਰਲ ਮੈਡੀਕਲ ਜਾਂਚ, ਦੰਦਾਂ ਦੀ ਜਾਂਚ, ਫਿਜ਼ਿਓਥਰੈਪੀ ਤੇ ਹੋਮਿਓਪੈਥੀ ਦਾ ਮੁਫ਼ਤ ਮੈਡੀਕਲ ਕੈਂਪ 19 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਗੁਰੂ ਨਾਨਕ ਚੈਰੀਟੇਬਲ ਹਸਪਤਾਲ, ਪ੍ਰੀਤ ਨਗਰ ਸੋਡਲ ਰੋਡ ਵਿਖੇ ਲਗਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪ੍ਰੀਤ ਨਗਰ ਸੋਡਲ ਰੋਡ ਤੇ ਗੁਰਦੁਆਰਾ ਨੌਵੀਂ ਪਾਤਿਸ਼ਾਹੀ, ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ ਦੀ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਸ ਕੈਂਪ 'ਚ ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ ਮੁਫ਼ਤ ਦਿਤੀਆਂ ਜਾਣਗੀਆਂ |
ਪਿਛਲੀ ਖ਼ਬਰ ਪਿਮਸ ਹਸਪਤਾਲ ਨੇ ਵਿਸ਼ਵ ਜਿਗਰ ਦਿਵਸ ਮੌਕੇ ਸਿਹਤ ਪ੍ਰਤੀ ਕੀਤਾ ਜਾਗਰੂਕ ਅਗਲੀ ਖ਼ਬਰ ਧੰਨੋਵਾਲੀ 'ਚ ਵਾਲੀਬਾਲ ਤੇ ਰੱਸਾਕਸ਼ੀ ਦਾ ਟੂਰਨਾਮੈਂਟ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।